Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:52 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ : ਮੀਤ ਹੇਅਰ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ : ਮੀਤ ਹੇਅਰ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ : ਮੀਤ ਹੇਅਰ
ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ
ਕੇਂਦਰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਨ ਉਤੇ ਤੁਲੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰੀਕਰਨ ਖ਼ਿਲਾਫ਼ ਵੀ ਲੜੀ ਸੀ ਫੈਸਲਾਕੁੰਨ ਲੜਾਈ
ਚੰਡੀਗੜ੍ਹ, 8 ਨਵੰਬਰ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ । ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ । ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ । ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ । ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ । ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ, ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ ।

Advertisement
Advertisement
Advertisement
Advertisement
Scroll to Top