Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਆਧਾਰ ਕਾਰਡ ਅਪਡੇਟ ਕਰਵਾਉਣ ਲਈ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਨਾਗਰਿਕ- ਡਿਪਟੀ ਕਮਿਸ਼ਨਰ

ਆਧਾਰ ਕਾਰਡ ਅਪਡੇਟ ਕਰਵਾਉਣ ਲਈ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਨਾਗਰਿਕ- ਡਿਪਟੀ ਕਮਿਸ਼ਨਰ

ਆਧਾਰ ਕਾਰਡ ਅਪਡੇਟ ਕਰਵਾਉਣ ਲਈ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਨਾਗਰਿਕ- ਡਿਪਟੀ ਕਮਿਸ਼ਨਰ
ਸੰਗਰੂਰ, 8 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਲ੍ਹੇ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਹਨਾਂ ਦੇ ਮਾਪੇ ਆਪਣੇ ਘਰਾਂ ਨੇੜਲੇ ਸੇਵਾ ਕੇਂਦਰਾਂ ਵਿੱਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾ ਸਕਦੇ ਹਨ । ਉਹਨਾਂ ਦੱਸਿਆ ਕਿ ਆਧਾਰ ਕਾਰਡ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ਇੱਕ ਮਹੱਤਵਪੂਰਨ ਪਛਾਣ ਪੱਤਰ ਹੈ, ਜਿਸ ਨੂੰ ਬਣਵਾਉਣ ਨਾਲ ਭਾਰਤ ਦੇ ਨਾਗਰਿਕ ਵੱਖ-ਵੱਖ ਤਰ੍ਹਾਂ ਦੇ ਲਾਭ ਹਾਸਲ ਕਰਦੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਤੋਂ 15 ਸਾਲ ਦੀ ਉਮਰ ਦੇ ਜਿਹੜੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ । ਡਿਪਟੀ ਕਮਿਸ਼ਨਰ ਨੇ ਲੋਕ ਹਿੱਤ ਵਿੱਚ ਅਪੀਲ ਕਰਦਿਆਂ ਕਿਹਾ ਹੈ ਕਿ ਮੋਬਾਈਲ ਨੰਬਰ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਜਾਂ ਬਾਇਓਮੀਟ੍ਰਿਕ ਨੂੰ ਅਪਡੇਟ ਕਰਵਾਉਣ ਲਈ ਕੋਈ ਵੀ ਨਾਗਰਿਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਿਲ ਕਰ ਸਕਦਾ ਹੈ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ।

Advertisement
Advertisement
Advertisement
Advertisement
Scroll to Top