Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:21 pm

+91 90915 01313 , +91 90916 01313

punjabbanni@gmail.com
punjabbani@yahoo.com

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ : ਗੁਰਮੀਤ ਸਿੰਘ ਖੁੱਡੀਆਂ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ : ਗੁਰਮੀਤ ਸਿੰਘ ਖੁੱਡੀਆਂ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ : ਗੁਰਮੀਤ ਸਿੰਘ ਖੁੱਡੀਆਂ
ਸੂਬਾ ਪੱਧਰੀ ਮੁਹਿੰਮ ਤਹਿਤ ਟੀਕਾਕਰਨ ਦੇ ਅੰਕੜਿਆਂ ਦੀ ਚੈਕਿੰਗ ਅਤੇ ਪਸ਼ੂ ਫਾਰਮਾਂ ਦਾ ਦੌਰਾ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ
ਪਸ਼ੂ ਪਾਲਣ ਵਿਭਾਗ ਵੱਲੋਂ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ
ਚੰਡੀਗੜ੍ਹ, 8 ਨਵੰਬਰ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ. ਐਮ. ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ । ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ । ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ. ਐਮ. ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ । ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐਫ. ਐਮ. ਡੀ. ਵੈਕਸੀਨ ਲਗਾਉਣ ਦੇ ਨਿਰਦੇਸ਼ ਵੀ ਦਿੱਤੇ । ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਬਣਾਏ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਗਿਆ ਹੈ । ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਕੀਤੀ ਹੈ । ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ ।

Advertisement
Advertisement
Advertisement
Advertisement
Scroll to Top