Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਪੋਲਿੰਗ ਸਟੇਸ਼ਨਾਂ ਉੱਤੇ 9 ਅਤੇ 10 ਨਵੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ : ਜ਼ਿਲ੍ਹਾ ਚੋਣ ਅਫਸਰ

ਪੋਲਿੰਗ ਸਟੇਸ਼ਨਾਂ ਉੱਤੇ 9 ਅਤੇ 10 ਨਵੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ : ਜ਼ਿਲ੍ਹਾ ਚੋਣ ਅਫਸਰ

ਪੋਲਿੰਗ ਸਟੇਸ਼ਨਾਂ ਉੱਤੇ 9 ਅਤੇ 10 ਨਵੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ : ਜ਼ਿਲ੍ਹਾ ਚੋਣ ਅਫਸਰ
ਸੰਗਰੂਰ, 8 ਨਵੰਬਰ : ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫਸਰਾਂ ਵੱਲੋਂ 9 ਨਵੰਬਰ, 10 ਨਵੰਬਰ, 23 ਨਵੰਬਰ ਅਤੇ 24 ਨਵੰਬਰ ਨੂੰ ਆਪਣੇ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਉੱਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ । ਉਹਨਾਂ ਨੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ, ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜੋ ਕਿ 28 ਨਵੰਬਰ ਤੱਕ ਜਾਰੀ ਰਹੇਗਾ । ਸੰਦੀਪ ਰਿਸ਼ੀ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸ਼ਾਮਿਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ ਤੇ ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ ਜਾਂ ਸਹਾਇਕ ਚੋਣ ਰਜਿਸਟਰੇਸ਼ਨ ਅਫਸਰ ਦੇ ਦਫਤਰ ਜਾਂ ਵੋਟਰ ਹੈਲਪ ਲਾਈਨ ਐਪ ਜਾਂ ਐਨ. ਵੀ. ਐਸ. ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top