Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਧੂਰੀ ਵਿੱਚ ਵੱਖ-ਵੱਖ ਖਾਦ ਡੀਲਰਾਂ ਦੇ ਸਟਾਕ ਦੀ ਕੀਤੀ ਅਚਨਚੇਤ ਜਾਂਚ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਧੂਰੀ ਵਿੱਚ ਵੱਖ-ਵੱਖ ਖਾਦ ਡੀਲਰਾਂ ਦੇ ਸਟਾਕ ਦੀ ਕੀਤੀ ਅਚਨਚੇਤ ਜਾਂਚ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਧੂਰੀ ਵਿੱਚ ਵੱਖ-ਵੱਖ ਖਾਦ ਡੀਲਰਾਂ ਦੇ ਸਟਾਕ ਦੀ ਕੀਤੀ ਅਚਨਚੇਤ ਜਾਂਚ
ਧੂਰੀ/ ਸੰਗਰੂਰ, 7 ਨਵੰਬਰ : ਪੰਜਾਬ ਸਰਕਾਰ ਵੱਲੋਂ ਰੱਬੀ ਦੀ ਬਿਜਾਈ ਵਾਸਤੇ ਡੀਏਪੀ ਖਾਦ ਸੂਬੇ ਦੇ ਕਿਸਾਨਾਂ ਨੂੰ ਉਪਲਬਧ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਜਿਲ੍ਹਾ ਸੰਗਰੂਰ ਵਿੱਚ ਵੱਖ ਵੱਖ ਥਾਈ ਖਾਦ ਡੀਲਰਾਂ ਦੀ ਚੈਕਿੰਗ ਦਾ ਸਿਲਸਿਲਾ ਜਾਰੀ ਹੈ । ਇਸ ਸਬੰਧ ਵਿੱਚ ਅੱਜ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਧੂਰੀ ਸਬ ਡਿਵੀਜ਼ਨ ਵਿੱਚ ਸਥਿਤ ਵੱਖ-ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਵਿੱਚ ਡੀ. ਏ. ਪੀ/ ਖਾਦ ਦੇ ਸਟਾਕ ਦੀ ਚੈਕਿੰਗ ਕੀਤੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ । ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਡੀਏਪੀ ਦੀ ਕਮੀ ਦਾ ਬਹਾਨਾ ਬਣਾ ਕੇ ਕੁਝ ਡੀਲਰਾਂ ਵੱਲੋਂ ਸੂਬੇ ਵਿੱਚ ਡੀਏਪੀ ਦੀ ਨਿਰਧਾਰਿਤ ਕੀਮਤ ਤੋਂ ਵੱਧ ਕੀਮਤ ਵਸੂਲਣ ਦੇ ਯਤਨ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਇਸ ਮਸਲੇ ਨੂੰ ਬੜੀ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਅਜਿਹੇ ਡੀਲਰਾਂ ਨੂੰ ਸਖਤੀ ਨਾਲ ਠੱਲ੍ਹ ਪਾਉਣ ਦੀ ਹਦਾਇਤ ਕੀਤੀ ਗਈ ਹੈ । ਮੁੱਖ ਖੇਤੀਬਾੜੀ ਅਫਸਰ ਨੇ ਚੈਕਿੰਗ ਦੌਰਾਨ ਸਾਰੇ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਜਾਂਚ ਪੜਤਾਲ ਦੌਰਾਨ ਕਿਸੇ ਵੀ ਖਾਦ ਡੀਲਰ ਦੁਆਰਾ ਵੱਧ ਕੀਮਤ ਵਸੂਲ ਕਰਨ, ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਨ ਜਾਂ ਕਾਲਾਬਜ਼ਾਰੀ ਕਰਨ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top