Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:38 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ
ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਕੀਤੀ ਕਾਮਨਾ
ਚੰਡੀਗੜ੍ਹ, 7 ਨਵੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ. ਆਰ. ਐੱਸ. ਐੱਫ. ਪੀ. ਆਈ.) ਐਸ. ਏ. ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀ. ਈ. ਐਸ.)-52 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ । ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਅੱਜ ਸ਼ਾਮ ਨੂੰ ਇਹ ਮੈਰਿਟ ਸੂਚੀ ਜਾਰੀ ਕੀਤੀ ਗਈ। ਕਰਮਨ ਸਿੰਘ ਤਲਵਾੜ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਇਸ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। ਇਸ ਮੈਰਿਟ ਸੂਚੀ ਵਿੱਚ ਮਾਨਸ ਤਨੇਜਾ ਨੇ 22ਵਾਂ ਰੈਂਕ, ਅਨੀਕੇਤ ਸ਼ਰਮਾ ਨੇ 31ਵਾਂ ਅਤੇ ਸੂਰਯਵਰਧਨ ਸਿੰਘ ਨੇ 37ਵਾਂ ਰੈਂਕ ਹਾਸਲ ਕੀਤਾ ਹੈ । ਕਰਮਨ ਸਿੰਘ ਤਲਵਾੜ ਇੰਡੀਅਨ ਬੈਂਕ ਦੇ ਐਡੀਸ਼ਨਲ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਤਲਵਾੜ ਅਤੇ ਪ੍ਰੋਫੈਸਰ ਰਵਜੀਤ ਕੌਰ ਤਲਵਾੜ ਵਾਸੀ ਐਸ. ਏ. ਐਸ ਨਗਰ (ਮੁਹਾਲੀ) ਦੇ ਪੁੱਤਰ ਹਨ, ਜਿਸ ਨੇ ਐਨ. ਡੀ. ਏ.-153 ਮੈਰਿਟ ਸੂਚੀ ਵਿੱਚ ਵੀ ਜਗ੍ਹਾ ਬਣਾਈ ਸੀ । ਜ਼ਿਕਰਯੋਗ ਹੈ ਕਿ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ ਤਹਿਤ ਇੰਜੀਨੀਅਰਜ਼, ਸਿਗਨਲਜ਼ ਅਤੇ ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰਿੰਗ (ਈ. ਐਮ. ਈ.) ਸਮੇਤ ਤਕਨੀਕੀ ਸ਼ਾਖਾਵਾਂ ਦੇ ਉਮੀਦਵਾਰਾਂ ਨੂੰ ਸਿਖਲਾਈ ਦਿੰਦੀ ਹੈ । ਟੀ. ਈ. ਐਸ. ਉਮੀਦਵਾਰ ਪੁਣੇ (ਮਹਾਰਾਸ਼ਟਰ), ਮਹੂ (ਮੱਧ ਪ੍ਰਦੇਸ਼) ਅਤੇ ਸਿਕੰਦਰਾਬਾਦ (ਤੇਲੰਗਾਨਾ) ਵਿੱਚ ਸਥਿਤ ਕੈਡੇਟ ਸਿਖਲਾਈ ਵਿੰਗਾਂ ਵਿੱਚ ਸਿਖਲਾਈ ਪ੍ਰਾਪਤ ਕਰਦੇ ਹਨ ।
ਕੈਡਿਟਾਂ ਨੂੰ ਉਹਨਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਇੱਕ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਫ਼ਸਰ ਬਣਨ ਵੱਲ ਇਨ੍ਹਾਂ ਨੌਜਵਾਨਾਂ ਦੇ ਵਿਸ਼ੇਸ਼ ਯਤਨਾਂ ਨੂੰ ਦਰਸਾਉਂਦਾ ਹੈ । ਕੈਬਨਿਟ ਮੰਤਰੀ ਨੇ ਕੈਡਿਟਾਂ ਨੂੰ ਉਹਨਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ । ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ. ਐਸ. ਐਮ. ਨੇ ਵੀ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਦੱਸਿਆ ਕਿ ਸੰਸਥਾ ਐਨਡੀਏ ਤੋਂ ਇਲਾਵਾ ਟੈਕਨੀਕਲ ਐਂਟਰੀ ਸਕੀਮ (ਟੀ. ਈ. ਐਸ.) ਲਈ ਕੈਡਿਟਾਂ ਨੂੰ ਸਿਖਲਾਈ ਦੇਣ ਲਈ ਵਚਨਬੱਧ ਹੈ। ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦੇ 6 ਕੈਡਿਟ ਟੀ. ਈ. ਐਸ. ਲਈ ਚੁਣੇ ਗਏ ਹਨ ਅਤੇ ਮੌਜੂਦਾ ਸਮੇਂ ਸਿਖਲਾਈ ਲੈ ਰਹੇ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਜਲਦ ਹੋਵੇਗੀ ।

Advertisement
Advertisement
Advertisement
Advertisement
Scroll to Top