Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:44 pm

+91 90915 01313 , +91 90916 01313

punjabbanni@gmail.com
punjabbani@yahoo.com

ਜੈੱਟ ਏਅਰਵੇਜ਼ ਦੀਆਂ ਸੰਪਤੀਆਂ ਵੇਚਣ ਦੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਜੈੱਟ ਏਅਰਵੇਜ਼ ਦੀਆਂ ਸੰਪਤੀਆਂ ਵੇਚਣ ਦੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਜੈੱਟ ਏਅਰਵੇਜ਼ ਦੀਆਂ ਸੰਪਤੀਆਂ ਵੇਚਣ ਦੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਠੱਪ ਪਈ ਏਅਰਲਾਈਨ ਕੰਪਨੀ ਜੈੱਟ ਏਅਰਵੇਜ਼ ਦੀ ਸਮੁੱਚੀ ਜਾਇਦਾਦ ਵੇਚਣ ਦੇ ਜਿਥੇ ਹੁਕਮ ਦਿੱਤੇ ਹਨ, ਉਥੇ ਇਸ ਦੇ ਨਾਲ ਹੀ ਅਦਾਲਤ ਨੇ ਬੋਲੀਕਾਰ ਜਾਲਾਨ ਕਲਰੌਕ ਕਨਸੋਰਟੀਅਮ ਵੱਲੋਂ ਕੰਪਨੀ ’ਚ ਪਾਏ ਗਏ 200 ਕਰੋੜ ਰੁਪਏ ਜ਼ਬਤ ਕਰਨ ਅਤੇ ਭਾਰਤੀ ਸਟੇਟ ਬੈਂਕ ਦੀ ਅਗਵਾਈ ਹੇਠਲੇ ਕਰਜ਼ਦਾਤਿਆਂ ਨੂੰ 150 ਕਰੋੜ ਰੁਪਏ ਦੀ ਬੈਂਕ ਗਾਰੰਟੀ ਭੁਨਾਉਣ ਦੀ ਵੀ ਇਜਾਜ਼ਤ ਦਿੱਤੀ ਹੈ । ਸੰਵਿਧਾਨ ਦੀ ਧਾਰਾ 142 ਤਹਿਤ ਆਪਣੀਆਂ ਵਿਸ਼ੇਸ਼ ਤਾਕਤਾਂ ਦੀ ਵਰਤੋਂ ਕਰਦਿਆਂ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕੌਮੀ ਕੰਪਨੀ ਲਾਅ ਅਪੀਲ ਟ੍ਰਿਬਿਊਨਲ (ਐੱਨਸੀਐੱਲਏਟੀ) ਦੇ ਹੁਕਮ ਨੂੰ ਖਾਰਜ ਕਰਦਿਆਂ ਜੈੱਟ ਏਅਰਵੇਜ਼ ਦੀ ਦੀਵਾਲੀਆ ਕਾਰਵਾਈ ’ਤੇ ਰੋਕ ਲਗਾ ਦਿੱਤੀ । ਬੈਂਚ ਨੇ ਮਾਮਲੇ ਨੂੰ ‘ਅੱਖਾਂ ਖੋਲ੍ਹਣ ਵਾਲਾ’ ਕਰਾਰ ਦਿੱਤਾ ਅਤੇ ਜਾਲਾਨ ਕਲਰੌਕ ਕਨਸੋਰਟੀਅਮ (ਜੇਕੇਸੀ) ਵੱਲੋਂ ਪਹਿਲੀ ਕਿਸ਼ਤ ਦੇ ਭੁਗਤਾਨ ਦੇ ਮੱਦੇਨਜ਼ਰ ਪਰਫਾਰਮੈਂਸ ਬੈਂਕ ਗਾਰੰਟੀ ਐਡਜਸਟਮੈਂਟ ਦੀ ਇਜਾਜ਼ਤ ਦੇਣ ਲਈ ਐੱਨਸੀਐੱਲਏਟੀ ਦੀ ਖਿਚਾਈ ਕੀਤੀ। ਟ੍ਰਿਬਿਊਨਲ ਨੇ ਜੇਕੇਸੀ ਨੂੰ ਆਪਣੀਆਂ ਭੁਗਤਾਨ ਜਿੰਮੇਵਾਰੀਆਂ ਦੀ ਪਾਲਣਾ ਕੀਤੇ ਬਿਨਾਂ ਹੀ ਜੈੱਟ ਏਅਰਵੇਜ਼ ਦੇ ਕਬਜ਼ੇ ਦੀ ਇਜਾਜ਼ਤ ਦੇ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਐੱਨ. ਸੀ. ਐੱਲ. ਏ. ਟੀ. ਦਾ ਉਹ ਹੁਕਮ ਜਿਸ ’ਚ ਐੱਸਆਰਏ (ਸਫ਼ਲ ਮਨਜ਼ੂਰਸ਼ੁਦਾ ਅਰਜ਼ੀਕਾਰ) ਨੂੰ 350 ਕਰੋੜ ਰੁਪਏ ਦੇ ਭੁਗਤਾਨ ਦੀ ਪਹਿਲੀ ਕਿਸ਼ਤ ਵਿਰੁੱਧ 150 ਕਰੋੜ ਰੁਪਏ ਦੇ ਪੀਬੀਜੀ ਨੂੰ ਐਡਜਸਟ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਇਸ ਅਦਾਲਤ ਦੇ ਹੁਕਮਾਂ ਦੀ ਘੋਰ ਉਲੰਘਣਾ ਹੈ।ਬੈਂਚ ਵੱਲੋਂ ਫ਼ੈਸਲਾ ਸੁਣਾਉਂਦਿਆਂ ਜਸਟਿਸ ਪਾਰਦੀਵਾਲਾ ਨੇ ਐੱਨ. ਸੀ. ਐੱਲ. ਏ. ਟੀ. ਦੇ ਫ਼ੈਸਲੇ ਖਿ਼ਲਾਫ਼ ਐੱਸ. ਬੀ. ਆਈ. ਅਤੇ ਹੋਰ ਕਰਜ਼ਦਾਤਿਆਂ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ। ਅਰਜ਼ੀ ’ਚ ਜੇਕੇਸੀ ਦੇ ਪੱਖ ’ਚ ਜੈੱਟ ਏਅਰਵੇਜ਼ ਦੀ ਮਸਲਾ ਹੱਲ ਕਰਨ ਦੀ ਯੋਜਨਾ ਨੂੰ ਬਹਾਲ ਰੱਖਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਰਜ਼ਦਾਤਿਆਂ ਦੀ ਅਪੀਲ ਸਵੀਕਾਰ ਕਰਦਿਆਂ ਐੱਨ. ਸੀ. ਐੱਲ. ਏਟ ਦੇ ਹੁਕਮ ਨੂੰ ਰੱਦ ਕਰ ਦਿੱਤਾ ।

Advertisement
Advertisement
Advertisement
Advertisement
Scroll to Top