Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੂਪਨਗਰ `ਚ ਗੋਹੇ ਕਾਰਨ ਲੜਾਈ ਦੌਰਾਨ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ ਤੇ ਚੱਲੀਆਂ ਡਾਂਗਾਂ

ਜ਼ਿਲ੍ਹਾ ਰੂਪਨਗਰ `ਚ ਗੋਹੇ ਕਾਰਨ ਲੜਾਈ ਦੌਰਾਨ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ ਤੇ ਚੱਲੀਆਂ ਡਾਂਗਾਂ

ਜ਼ਿਲ੍ਹਾ ਰੂਪਨਗਰ `ਚ ਗੋਹੇ ਕਾਰਨ ਲੜਾਈ ਦੌਰਾਨ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ ਤੇ ਚੱਲੀਆਂ ਡਾਂਗਾਂ
ਰੂਪਨਗਰ : ਜ਼ਿਲ੍ਹਾ ਰੂਪਨਗਰ `ਚ ਗੋਹੇ ਕਾਰਨ ਲੜਾਈ ਹੋਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋ ਧਿਰਾਂ `ਚ ਜੰਮ ਕੇ ਪੱਥਰਬਾਜ਼ੀ ਹੋਈ ਤੇ ਡਾਂਗਾਂ ਚੱਲੀਆਂ । ਪੁਲਿਸ ਨੇ ਮੌਕੇ `ਤੇ ਪਹੁੰਚ ਫਿਲਹਾਲ ਕਾਰਵਾਈ ਅਰੰਭ ਦਿੱਤੀ ਹੈ । ਜਾਣਕਾਰੀ ਅਨੁਸਰ ਨੂਰਪੁਰ ਬੇਦੀ ਬਲਾਕ ਦੇ ਪਿੰਡ ਧਮਾਣਾ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਜੰਮ ਕੇ ਲੜਾਈ ਹੋਈ, ਜਿਸ ਵਿੱਚ ਇੱਕ ਦੂਜੇ ਉੱਪਰ ਜੰਮ ਕੇ ਪੱਥਰਬਾਜੀ ਕੀਤੀ ਗਈ ਅਤੇ ਡਾਂਗਾਂ ਸੋਟੀਆਂ ਦੇ ਨਾਲ ਹਮਲਾ ਕੀਤਾ ਗਿਆ । ਇਸ ਤੋਂ ਬਾਅਦ ਦੋਵੇਂ ਧਿਰਾਂ ਦੇ ਵਿਅਕਤੀ ਹਸਪਤਾਲ ਵਿੱਚ ਦਾਖਲ ਹੋ ਗਏ ਅਤੇ ਦੋਵਾਂ ਦੇ ਬਿਆਨਾਂ ਦੇ ਆਧਾਰ `ਤੇ ਪੁਲਸ ਵੱਲੋਂ ਜਿੱਥੇ ਦੋਵਾਂ ਧਿਰਾਂ ਨਾਲ ਸੰਬੰਧਿਤ ਕੁੱਲ 22 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ, ਉੱਥੇ ਹੀ ਇਸ ਮਾਮਲੇ ਵਿੱਚ 6 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਨੂਰਪੁਰ ਬੇਦੀ ਦੇ ਐਸ. ਐਚ. ਓ. ਗੁਰਵਿੰਦਰ ਸਿੰਘ ਢਿੱਲੋਂ ਦੇ ਦੱਸਣ ਮੁਤਾਬਕ ਗੋਹੇ ਦੀ ਭਰੀ ਟਰਾਲੀ ਵਿੱਚੋਂ ਕੁਝ ਗੋਹਾ ਇੱਕ ਧਿਰ ਦੇ ਘਰ ਦੇ ਅੱਗੇ ਗਿਰ ਗਿਆ, ਜਿਸ ਨੂੰ ਲੈ ਕੇ ਲੜਾਈ ਸ਼ੁਰੂ ਹੋਈ ਤੇ ਲੜਾਈ ਇੰਨੀ ਵੱਧ ਗਈ ਕਿ ਦੋਵੇਂ ਪਰਿਵਾਰਾਂ ਦੇ ਲੋਕ ਵੱਡੀ ਗਿਣਤੀ ਦੇ ਵਿੱਚ ਇਸ ਲੜਾਈ ਦੇ ਵਿੱਚ ਸ਼ਾਮਿਲ ਹੋ ਗਏ, ਬਜਾਏ ਕਿਸੇ ਨੇ ਲੜਾਈ ਨੂੰ ਰੋਕਣ ਦੇ ਜੋ ਹੱਥ ਵਿੱਚ ਆਇਆ ਉਹ ਚੱਕ ਕੇ ਦੂਜੀ ਧਿਰ ਨੂੰ ਨਿਸ਼ਾਨਾ ਬਣਾਇਆ। ਦੇਖਦੇ ਹੀ ਦੇਖਦੇ ਵੱਡੀ ਗਿਣਤੀ ਵਿੱਚ ਦੋਵੇਂ ਪਰਿਵਾਰਾਂ ਨਾਲ ਸੰਬੰਧਿਤ ਲੋਕ ਇਸ ਲੜਾਈ ਵਿੱਚ ਸ਼ਾਮਿਲ ਹੋ ਗਏ। ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ।

Advertisement
Advertisement
Advertisement
Advertisement
Scroll to Top