Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:44 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ `ਚ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

ਅੰਮ੍ਰਿਤਸਰ `ਚ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

ਅੰਮ੍ਰਿਤਸਰ `ਚ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
ਅੰਮ੍ਰਿਤਸਰ : ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ `ਚ ਸੀ। ਉਨ੍ਹਾਂ ਦੇ ਨਿਰਦੇਸ਼ਾਂ `ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ।ਆਦਿਤਿਆ ਅਮਰੀਕਾ ਵਿੱਚ ਰਹਿੰਦੇ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਵਿੱਚ ਰਹਿੰਦੇ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਿਆਮਪੁਰੀਆ ਦੇ ਸੰਪਰਕ ਵਿੱਚ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਦੀ ਟੀਮ ਨੇ ਮਾਮਲੇ ਵਿੱਚ ਐਫ. ਆਈ. ਆਰ. ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ, ਜਿਨ੍ਹਾਂ ਵਿੱਚੋਂ ਇੱਕ ਗਲਾਕ ਪਿਸਤੌਲ ਹੈ। ਇਸ ਤੋਂ ਇਲਾਵਾ ਪੰਜ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ। ਗਲੋਕ ਪਿਸਤੌਲ ਨੂੰ ਇੱਕ ਉੱਚ ਗੁਣਵੱਤਾ ਵਾਲਾ ਹਥਿਆਰ ਮੰਨਿਆ ਜਾਂਦਾ ਹੈ, ਜੋ ਆਮ ਤੌਰ `ਤੇ ਸੰਗਠਿਤ ਅਪਰਾਧੀਆਂ ਦੁਆਰਾ ਵਰਤਿਆ ਜਾਂਦਾ ਹੈ।ਕਾਊਂਟਰ ਇੰਟੈਲੀਜੈਂਸ ਅਨੁਸਾਰ ਇਹ ਸਾਰੇ ਅਪਰਾਧੀ ਪੰਜਾਬ ਵਿੱਚ ਪਹਿਲਾਂ ਤੋਂ ਸਰਗਰਮ ਜੱਗੂ ਭਗਵਾਨਪੁਰੀਆ ਗੈਂਗ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਹਨ। ਇਹ ਅਪਰਾਧਿਕ ਨੈੱਟਵਰਕ ਸੰਗਠਿਤ ਤਸਕਰੀ ਅਤੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ `ਚ ਸ਼ਾਮਲ ਹੈ। ਵਿਦੇਸ਼ੀ ਅਪਰਾਧੀਆਂ ਦੇ ਨਿਰਦੇਸ਼ਾਂ `ਤੇ ਇਹ ਗਿਰੋਹ ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਸਮਾਨ ਦੀ ਤਸਕਰੀ ਕਰਦਾ ਸੀ।ਆਦਿਤਿਆ ਕਪੂਰ ਦੀ ਇਸ ਨੈੱਟਵਰਕ ਵਿੱਚ ਮੁੱਖ ਭੂਮਿਕਾ ਸੀ ਅਤੇ ਉਹ ਮੁੱਖ ਤੌਰ `ਤੇ ਅਮਰੀਕਾ ਅਤੇ ਪੁਰਤਗਾਲ ਵਿੱਚ ਸਥਿਤ ਕਿੰਗਪਿਨ ਦੇ ਨਿਰਦੇਸ਼ਾਂ `ਤੇ ਸਥਾਨਕ ਗਤੀਵਿਧੀਆਂ ਦਾ ਸੰਚਾਲਨ ਕਰ ਰਿਹਾ ਸੀ। ਇਨ੍ਹਾਂ ਸਮੱਗਲਿੰਗ ਗਤੀਵਿਧੀਆਂ ਦਾ ਮਕਸਦ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੀ ਪਹੁੰਚ ਨੂੰ ਵਧਾਉਣਾ ਸੀ ।

Advertisement
Advertisement
Advertisement
Advertisement
Scroll to Top