Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ ਵਿੱਚ ਬਦਮਾਸ਼ ਨੇ ਨਾਕਾਬੰਦੀ `ਤੇ ਕੀਤਾ ਕ੍ਰਾਈਮ ਬ੍ਰਾਂਚ ਦੀ ਟੀਮ `ਤੇ ਹਮਲਾ

ਲੁਧਿਆਣਾ ਵਿੱਚ ਬਦਮਾਸ਼ ਨੇ ਨਾਕਾਬੰਦੀ `ਤੇ ਕੀਤਾ ਕ੍ਰਾਈਮ ਬ੍ਰਾਂਚ ਦੀ ਟੀਮ `ਤੇ ਹਮਲਾ

ਲੁਧਿਆਣਾ ਵਿੱਚ ਬਦਮਾਸ਼ ਨੇ ਨਾਕਾਬੰਦੀ `ਤੇ ਕੀਤਾ ਕ੍ਰਾਈਮ ਬ੍ਰਾਂਚ ਦੀ ਟੀਮ `ਤੇ ਹਮਲਾ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਜੱਸੀਆ ਰੋਡ ਨਾਕੇਬੰਦੀ ਦੌਰਾਨ ਜਦੋਂ ਇੱਕ ਐਕਟਿਵਾ ਸਵਾਰ ਇੱਕ ਰਾਹਗੀਰ ਨੂੰ ਪੁਲਿਸ ਨੇ ਰੋਕਿਆ ਤਾਂ ਉਸ ਨੇ ਪੁਲਿਸ ਪਾਰਟੀ `ਤੇ ਦੋ ਵਾਰ ਫਾਇਰ ਕਰ ਦਿੱਤੇ । ਜਦੋਂ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਉਕਤ ਐਕਟਿਵਾ ਸਵਾਰ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਜ਼ਖਮੀ ਹੋ ਗਿਆ । ਜ਼ਖ਼ਮੀ ਦੀ ਪਛਾਣ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਅਮਿਤ ਕੁਮਾਰ ਵਾਸੀ ਟਿੱਬਾ ਰੋਡ ਵਜੋਂ ਹੋਈ ਹੈ । ਕਰਾਸ ਫਾਇਰਿੰਗ ਬਦਮਾਸ਼ ਨੀ ਦੇ ਜ਼ਖਮੀ ਹੋਣ ਦੀ ਸੂਚਨਾ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਮਿਲੀ ਤਾਂ ਪੁਲਸ ਅਧਿਕਾਰੀ ਮੌਕੇ `ਤੇ ਪਹੁੰਚ ਗਏ। ਫਿਲਹਾਲ ਜ਼ਖਮੀ ਨੂੰ ਸਿਵਲ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਉਸ ਕੋਲੋਂ ਨਾਜਾਇਜ਼ ਪਿਸਤੌਲ ਅਤੇ ਉਸ ਦਾ ਹਥਿਆਰ ਬਰਾਮਦ ਹੋਇਆ ਹੈ । ਐਕਟਿਵਾ ਬਰਾਮਦ ਕਰ ਲਈ ਹ ੈ। ਇਸ ਮਾਮਲੇ ਵਿੱਚ ਪੁਲਸ ਵੱਲੋਂ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ । ਰਾਤ ਸਮੇਂ ਕ੍ਰਾਈਮ ਬ੍ਰਾਂਚ ਦੇ ਏ. ਐਸ. ਆਈ. ਹਰਜਾਪ ਸਿੰਘ ਨੇ ਜੱਸੀਆਂ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ । ਨਾਕਾਬੰਦੀ ਦੌਰਾਨ ਉਸ ਥਾਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਰੋਕ ਕੇ ਚੈਕਿੰਗ ਕੀਤੀ ਜਾ ਰਹੀ ਸੀ । ਇਸ ਦੌਰਾਨ ਉਕਤ ਬਦਮਾਸ਼ ਐਕਟਿਵਾ `ਤੇ ਜਾ ਰਿਹਾ ਸੀ ਤਾਂ ਪੁਲਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ । ਰੁਕਣ ਦੀ ਬਜਾਏ ਉਕਤ ਬਦਮਾਸ਼ ਨੇ ਨਾਜਾਇਜ਼ ਪਿਸਤੌਲ ਨਾਲ ਪੁਲਿਸ `ਤੇ ਦੋ ਵਾਰ ਗੋਲੀ ਚਲਾ ਦਿੱਤੀ । ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਲੱਤ `ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਨਾਜਾਇਜ਼ ਪਿਸਤੌਲ ਅਤੇ ਐਕਟਿਵਾ ਬਰਾਮਦ ਕੀਤੀ ਗਈ ਹੈ । ਘਟਨਾ ਵਾਲੀ ਥਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਉਸ ਦੀ ਲੱਤ ਵਿੱਚ ਵੱਜਦੇ ਹੀ ਬਦਮਾਸ਼ ਦੀ ਐਕਟਿਵਾ ਵੀ ਆਪਣਾ ਸੰਤੁਲਨ ਗੁਆ ਬੈਠੀ । ਐਕਟਿਵਾ ਡਿੱਗਦੇ ਹੀ ਬਦਮਾਸ਼ ਹੇਠਾਂ ਡਿੱਗ ਗਿਆ । ਦੋ ਗੋਲੀਆਂ ਚਲਾਉਣ ਤੋਂ ਬਾਅਦ, ਪੁਲਿਸ ਨੇ ਉਸਨੂੰ ਤੀਜੀ ਗੋਲੀ ਚਲਾਉਣ ਤੋਂ ਪਹਿਲਾਂ ਹੀ ਫੜ ਲਿਆ । ਖੂਨ ਨਾਲ ਲੱਥਪੱਥ ਲੁਟੇਰੇ ਅਮਿਤ ਨੂੰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਭੇਜ ਦਿੱਤਾ ਗਿਆ । ਫੋਰੈਂਸਿਕ ਟੀਮ ਵੀ ਮੌਕੇ `ਤੇ ਪਹੁੰਚੀ ਅਤੇ ਜਾਂਚ ਲਈ ਖਾਲੀ ਗੋਲੀਆਂ ਦੇ ਖੋਲ ਅਤੇ ਕੁਝ ਕਾਰਤੂਸ ਇਕੱਠੇ ਕੀਤੇ ।

Advertisement
Advertisement
Advertisement
Advertisement
Scroll to Top