Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਆਸਟ੍ਰੇਲੀਆਈ ਚੈਨਲ ਨੂੰ ਕੈਨੇਡਾ ਕੀਤਾ ਬਲਾਕ

ਆਸਟ੍ਰੇਲੀਆਈ ਚੈਨਲ ਨੂੰ ਕੈਨੇਡਾ ਕੀਤਾ ਬਲਾਕ

ਆਸਟ੍ਰੇਲੀਆਈ ਚੈਨਲ ਨੂੰ ਕੈਨੇਡਾ ਕੀਤਾ ਬਲਾਕ
ਨਵੀਂ ਦਿੱਲੀ : ਕੈਨੇਡਾ ਨੇ ਇੱਕ ਆਸਟ੍ਰੇਲੀਆਈ ਨਿਊਜ਼ ਚੈਨਲ ‘ਆਸਟ੍ਰੇਲੀਆ ਟੂਡੇ’ ਅਤੇ ਇਸਦੇ ਸੋਸ਼ਲ ਮੀਡੀਆ ਹੈਂਡਲ ਨੂੰ ਬਲਾਕ ਕਰ ਦਿੱਤਾ ਹੈ । ਸਾਹਮਣੇ ਆਈ ਜਾਣਕਾਰੀ ਅਨੁਸਾਰ ਇਸ ਚੈਨਲ ਨੇ ਆਸਟ੍ਰੇਲੀਆ ਦੌਰੇ ‘ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਪ੍ਰੈੱਸ ਕਾਨਫਰੰਸ ਨੂੰ ਟੀ. ਵੀ. ‘ਤੇ ਦਿਖਾਇਆ ਸੀ । ਜੈਸ਼ੰਕਰ ਨੇ ਵੀਰਵਾਰ ਨੂੰ ਆਸਟ੍ਰੇਲੀਆਈ ਵਿਦੇਸ਼ ਮੰਤਰੀ ਨਾਲ ਪ੍ਰੈੱਸ ਕਾਨਫਰੰਸ ਕੀਤੀ ਸੀ । ਕੁਝ ਘੰਟਿਆਂ ਬਾਅਦ ਹੀ ਇਸ ਆਸਟ੍ਰੇਲੀਆਈ ਚੈਨਲ ਨੂੰ ਬਲੌਕ ਕਰ ਦਿੱਤਾ ਗਿਆ।ਇਸ ਕਾਨਫਰੰਸ ਵਿੱਚ ਜੈਸ਼ੰਕਰ ਨੇ ਨਿੱਝਰ ਮਾਮਲੇ ਵਿੱਚ ਬਿਨਾਂ ਠੋਸ ਸਬੂਤਾਂ ਦੇ ਭਾਰਤ ਉੱਤੇ ਦੋਸ਼ ਲਾਉਣ ਲਈ ਕੈਨੇਡਾ ਦੀ ਆਲੋਚਨਾ ਕੀਤੀ ਸੀ । ਘਟਨਾ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਦੇ ਇਸ ਕਦਮ ਨੇ “ਪਖੰਡ” ਦਾ ਪਰਦਾਫਾਸ਼ ਕੀਤਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਟੂਡੇ ਚੈਨਲ ਨੂੰ ਇਸ ਲਈ ਬਲੌਕ ਕੀਤਾ ਗਿਆ ਸੀ ਕਿਉਂਕਿ ਇਸ ਚੈਨਲ ਨੇ ਪ੍ਰੈੱਸ ਕਾਨਫਰੰਸ ਦਾ ਪ੍ਰਸਾਰਣ ਕੀਤਾ ਸੀ ਜਿਸ ਵਿਚ ਜੈਸ਼ੰਕਰ ਨੇ ਕੈਨੇਡਾ ਦੀ ਆਲੋਚਨਾ ਕੀਤੀ ਸੀ । ਅਸੀਂ ਇਹ ਸਭ ਦੇਖ ਕੇ ਹੈਰਾਨ ਹਾਂ ।

Advertisement
Advertisement
Advertisement
Advertisement
Scroll to Top