Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ ਕਰਕੇ 8 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ ਕਰਕੇ 8 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ ਕਰਕੇ 8 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵਧ ਚੜ ਕੇ ਸਹਿਯੋਗ ਦੇਣ ਦੀ ਅਪੀਲ
ਸੰਗਰੂਰ, 9 ਨਵੰਬਰ : ਐਸ. ਐਸ. ਪੀ. ਸ੍ਰੀ ਸਰਤਾਜ ਸਿੰਘ ਚਾਹਲ (ਆਈ. ਪੀ. ਐਸ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 1 ਨਵੰਬਰ ਤੋਂ 8 ਨਵੰਬਰ ਤੱਕ ਡਰੱਗ ਦੇ 09 ਮੁਕੱਦਮੇ ਦਰਜ ਕਰਕੇ 8 ਵਿਅਕਤੀ ਕਾਬੂ ਕਰਕੇ 123 ਗ੍ਰਾਮ ਹੈਰੋਇਨ ਅਤੇ 01 ਕਿੱਲੋ ਗਾਂਜਾ ਬ੍ਰਾਮਦ ਕਰਵਾਇਆ ਗਿਆ। ਐਸ. ਐਸ. ਪੀ. ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ 67.500 ਲੀਟਰ ਸ਼ਰਾਬ ਠੇਕਾ ਦੇਸੀ ਅਤੇ 300 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 02 ਮੁਕੱਦਮੇ ਦਰਜ ਕੀਤੇ ਅਤੇ 18,700/- ਰੁਪਏ ਬ੍ਰਾਮਦ ਕਰਵਾਏ ਗਏ ਹਨ । ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ । ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਜਾਗਰੁਕ ਕੀਤਾ ਜਾ ਰਿਹਾ ਹੈ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 10 ਪਿੰਡਾਂ ਅਤੇ ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top