Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ
-ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਪਟਿਆਲਾ, 9 ਨਵੰਬਰ : ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡੀ. ਏ. ਪੀ. ਅਤੇ ਹੋਰ ਖਾਦਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਕੀਤੀ ਜਾ ਰਹੀ ਚੈਕਿੰਗ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼, ਘੱਗਾ ਵੱਲੋਂ ਖਾਦ ਦਾ ਬਿਨ੍ਹਾਂ ਪ੍ਰਵਾਨਗੀ ਸਟਾਕ ਰੱਖਣ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸੇ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼ ਘੱਗਾ ਦੇ ਰਿਕਾਰਡ ਦੀ ਜਦ ਜਾਂਚ ਕੀਤੀ ਗਈ ਤਾਂ ਫ਼ਰਮ ਵੱਲੋਂ ਆਪਣੇ ਕੋਲ ਮੌਜੂਦ ਖਾਦ ਦੀ ਅਡੀਸ਼ਨ ਆਪਣੇ ਫਰਟੀਲਾਈਜ਼ਰ ਲਾਇਸੈਂਸ ਵਿੱਚ ਨਹੀਂ ਕਰਵਾਈ ਗਈ ਸੀ ਅਤੇ ਦੁਕਾਨ ਅਤੇ ਗੋਦਾਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਫ਼ਰਮ ਵੱਲੋਂ ਬਿਨ੍ਹਾਂ ਅਡੀਸ਼ਲ ਕਰਵਾਏ ਵੱਡੀ ਮਾਤਰਾ ਵਿੱਚ ਯੂਰੀਆ ਖਾਦ ਅਤੇ ਕੁਝ ਹੋਰ ਖਾਦਾਂ ਸਟੋਰ ਕੀਤੀ ਹੋਈਆਂ ਸਨ । ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫ਼ਰਮ ਦੀ ਸੇਲ ਤੁਰੰਤ ਬੰਦ ਕਰਵਾ ਦਿੱਤੀ ਗਈ ਹੈ ਤੇ ਫ਼ਰਮ ਖਿਲਾਫ਼ ਖਾਦ ਲਾਇਸੈਂਸ ਦੀਆਂ ਸ਼ਰਤਾਂ ਅਤੇ ਖਾਦ ਕੰਟਰੋਲ ਆਰਡਰ 1985 ਦੀ ਧਾਰਾ 8 ਦੀ ਉਲੰਘਣਾ ਦੀ ਕਾਰਵਾਈ ਕਰਦਿਆਂ ਫ਼ਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਤੇ ਸਪਲਾਈ ‘ਤੇ ਨੇੜਿਓਂ ਨਜ਼ਰ ਰੱਖਣ ਲਈ ਪਟਿਆਲਾ ਜ਼ਿਲ੍ਹੇ ਵਿੱਚ ਟੀਮਾਂ ਖਾਦਾਂ ਦੇ ਸਟਾਕ ਦੀ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top