Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:16 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ
ਚੰਡੀਗੜ੍ਹ, 19 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ।
16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ, ਸ਼ਹੀਦ ਮਨਦੀਪ ਸਿੰਘ ਹਵਲਦਾਰ, ਸ਼ਹੀਦ ਕੁਲਵੰਤ ਸਿੰਘ ਚੜਿੱਕ, ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਤੇ ਸ਼ਹੀਦ ਸਿਪਾਹੀ ਸੇਵਕ ਸਿੰਘ, ਉੱਘੇ ਖਿਡਾਰੀ ਕੌਰ ਸਿੰਘ ਤੇ ਕਿਰਨ ਅਜੀਤ ਪਾਲ ਸਿੰਘ, ਪ੍ਰਸਿੱਧ ਅਦਾਕਾਰ ਮੰਗਲ ਢਿੱਲੋਂ ਅਤੇ ਸ਼ਹੀਦ ਨਾਇਬ ਸੂਬੇਦਾਰ ਬਲਬੀਰ ਸਿੰਘ ਰਾਣਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਸ਼ੋਕ ਸੁਨੇਹੇ ਭੇਜਣ ਬਾਰੇ ਮਤਾ ਲਿਆਂਦਾ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ। ਸ਼ਰਧਾਂਜਲੀ ਭੇਟ ਕਰਨ ਦੌਰਾਨ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top