Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਆਸਟ੍ਰੇਲੀਆ ਪਹੁੰਚਣ ਤੇ ਪੰਜਾਬੀ ਭਾਈਚਾਰੇ ਨੇ ਕੀਤਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਨਿੱਘਾ ਸਵਾਗਤ

ਆਸਟ੍ਰੇਲੀਆ ਪਹੁੰਚਣ ਤੇ ਪੰਜਾਬੀ ਭਾਈਚਾਰੇ ਨੇ ਕੀਤਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਨਿੱਘਾ ਸਵਾਗਤ

ਆਸਟ੍ਰੇਲੀਆ ਪਹੁੰਚਣ ਤੇ ਪੰਜਾਬੀ ਭਾਈਚਾਰੇ ਨੇ ਕੀਤਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਨਿੱਘਾ ਸਵਾਗਤ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ । ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ‘ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ । ਸ. ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਮਰਪਣ ਅਤੇ ਸਹਿਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ । ਉਨ੍ਹਾਂ ਨੇ ਆਪਣੇ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਦੇ ਵਿਸ਼ਵਵਿਆਪੀ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਪ੍ਰਵਾਸੀ ਪੰਜਾਬੀਆਂ ਦੇ ਅਟੁੱਟ ਸਮਰਥਨ ਅਤੇ ਨਿਰੰਤਰ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top