Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਜੀ. ਐੱਸ. ਟੀ. ਚੋਰੀ ਦੇ ਮਾਮਲੇ ਵਿਚ 36 ਹੋਰ ਫਰਮਾਂ ਖਿ਼ਲਾਫ਼ ਮਾਮਲਾ ਦਰਜ

ਜੀ. ਐੱਸ. ਟੀ. ਚੋਰੀ ਦੇ ਮਾਮਲੇ ਵਿਚ 36 ਹੋਰ ਫਰਮਾਂ ਖਿ਼ਲਾਫ਼ ਮਾਮਲਾ ਦਰਜ

ਜੀ. ਐੱਸ. ਟੀ. ਚੋਰੀ ਦੇ ਮਾਮਲੇ ਵਿਚ 36 ਹੋਰ ਫਰਮਾਂ ਖਿ਼ਲਾਫ਼ ਮਾਮਲਾ ਦਰਜ
ਮੰਡੀ ਗੋਬਿੰਦਗੜ੍ਹ : ਪੰਜਾਬ ਦੀ ਪ੍ਰਸਿੱਧ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਜੀ. ਐੱਸ. ਟੀ. ਚੋਰੀ ਦੇ ਮਾਮਲੇ ਵਿਚ 36 ਹੋਰ ਫਾਰਮਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਜਾ ਰਿਹਾ ਹੈ। ਆਬਾਕਾਰੀ ਅਤੇ ਕਰ ਵਿਭਾਗ ਮੰਡੀ ਗੋਬਿੰਦਗੜ੍ਹ ਦੇ ਅਧਿਕਾਰੀਆਂ ਵੱਲੋਂ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਦੇ ਵੈਟ ਐਕਟ 2005 ਅਧੀਨ ਮੰਡੀ ਗੋਬਿੰਦਗੜ੍ਹ ਅਤੇ ਆਸ-ਪਾਸ ਦੇ ਸ਼ਹਿਰਾਂ ਦੇ 61 ਫਰਮਾਂ ਦੇ 80 ਵਿਅਕਤੀਆਂ ਵੱਲ ਵਿਭਾਗ ਦੀ 431 ਕਰੋੜ ਰੁਪਏ ਦੇ ਰਿਕਵਰੀ ਬਕਾਇਆ ਹੈ । ਵਿਭਾਗ ਵੱਲੋਂ ਇਹਨਾਂ ਫਰਮਾਂ ਨੂੰ ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ ਇਹਨਾਂ ਵੱਲੋਂ ਇਹ ਪੈਸਾ ਜਮ੍ਹਾ ਨਹੀਂ ਕਰਵਾਇਆ । ਇਸ ’ਤੇ ਕਾਰਵਾਈ ਕਰਦੇ ਹੋਏ ਵਿਭਾਗ ਵੱਲੋਂ ਬੀਤੇ ਦਿਨੀਂ 25 ਫਰਮਾਂ ਦੇ 18 ਵਿਅਕਤੀਆਂ ਵਿਰੁੱਧ ਮੰਡੀ ਗੋਬਿੰਦਗੜ੍ਹ ਵਿਖੇ ਮਾਮਲਾ ਦਰਜ ਕਰਵਾਇਆ ਹੈ । ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਐੱਸ. ਐੱਸ. ਪੀ. ਫਤਿਹਗੜ੍ਹ ਸਾਹਿਬ ਨਾਲ ਮੀਟਿੰਗ ਕੀਤੀ ਜਿਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦੀ ਹੀ ਮਾਮਲਾ ਦਰਜ ਕਰ ਲਿਆ ਜਾਵੇਗਾ । ਇਸ ਮੌਕੇ ਈਟੀਓ ਪ੍ਰਦੀਪ ਕੁਮਾਰ ਸਿੰਗਲਾ, ਈਟੀਓ ਦਿਨੇਸ਼ ਠਾਕੁਰ, ਈਟੀਓ ਹੁਕਮ ਚੰਦ ਬਾਂਸਲ, ਈ. ਟੀ. ਓ. ਚਰਨਜੀਤ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਨੂੰ ਆਬਾਕਾਰੀ ਤੇ ਕਰ ਵਿਭਾਗ ਵੱਲੋਂ ਕਦੇ ਬਖਸ਼ਿਆ ਨਹੀਂ ਜਾਵੇਗਾ। ਵਿਭਾਗ ਵੱਲੋਂ ਜੀਐੱਸਟੀ ਵਿੱਚ ਜਾਅਲੀ ਰਜਿਸਟਰੇਸ਼ਨ ਲੈਣ ਵਾਲਿਆਂ ਵਿਰੁੱਧ ਅਤੇ ਟੈਕਸ ਚੋਰੀ ਕਰਨ ਵਾਲੇ ਅੰਸਰਾਂ ਖਿਲਾਫ ਸਪੈਸ਼ਲ ਮਹਿਮ ਚਲਾਈ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top