ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ

ਦੁਆਰਾ: News ਪ੍ਰਕਾਸ਼ਿਤ :Monday, 19 June, 2023, 05:30 PM

ਕਈ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ
ਕੈਨੇਡਾ – ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਜਦੋਂ ਨਿੱਝਰ ਨੂੰ ਗੋਲੀ ਮਾਰੀ ਗਈ ਤਾਂ ਉਸ ਦੇ ਨਾਲ ਦੋ ਹੋਰ ਲੋਕ ਵੀ ਸਨ। ਫਿਲਹਾਲ ਜਾਂਚ ਏਜੰਸੀਆਂ ਹਮਲਾਵਰਾਂ ਦੀ ਪਛਾਣ ਜੁਟਾਉਣ ਵਿੱਚ ਜੁਟੀਆਂ ਹੋਈਆਂ ਹਨ ਅਤੇ ਮ੍ਰਿਤਕ ਦੀ ਅਧਿਕਾਰਤ ਪਛਾਣ ਦੀ ਪ੍ਰਕਿਰਿਆ ਵੀ ਜਾਰੀ ਹੈ।
ਖੁਫੀਆ ਏਜੰਸੀ ਦੇ ਸੂਤਰਾਂ ਅਨੁਸਾਰ ਹਰਦੀਪ ਸਿੰਘ ਨਿੱਝਰ ਕਈ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ। ਖੁਫੀਆ ਸੂਤਰਾਂ ਅਨੁਸਾਰ ਨਿੱਝਰ ਪਿਛਲੇ ਇਕ ਸਾਲ ਵਿਚ ਭਾਰਤੀ ਜਾਂਚ ਏਜੰਸੀਆਂ ਲਈ ਹੋਰ ਵੀ ਵੱਡੀ ਸਿਰਦਰਦੀ ਬਣ ਗਿਆ ਸੀ। ਕਿਉਂਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨਾਂ ਨੂੰ ਵਿਦੇਸ਼ਾਂ ਵਿੱਚ ਰਿਹਾਇਸ਼ ਅਤੇ ਪੈਸਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਸੀ।