ਦੋ ਪਹੀਆ ਵਾਹਨ ਪਿੱਛੇ ਬੈਠਣ ਵਾਲਾ ਚਾਰ ਸਾਲ ਤੋਂ ਉਪਰ ਦੀ ਉਮਰ ਦਾ ਹੋਣ ਤੇ ਹੈਲਮਟ ਪਾਏਗਾ ਹੀ ਪਾਏਗਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 09 November, 2024, 12:27 PM

ਦੋ ਪਹੀਆ ਵਾਹਨ ਪਿੱਛੇ ਬੈਠਣ ਵਾਲਾ ਚਾਰ ਸਾਲ ਤੋਂ ਉਪਰ ਦੀ ਉਮਰ ਦਾ ਹੋਣ ਤੇ ਹੈਲਮਟ ਪਾਏਗਾ ਹੀ ਪਾਏਗਾ
ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੋ ਪਹੀਆ ਵਾਹਨ ਚਲਾਉਣ ਵਾਲੇ ਦੇ ਪਿੱਛੇ ਬੈਠਣ ਵਾਲੇ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਜਿਥੇ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ, ਉਥੇ ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ । ਦੱਸਣਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਦਿੱਤੀ ਹੈ । ਇਸ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੁਲਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ । ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ । ਹਾਈ ਕੋਰਟ ਨੇ ਆਪਣੇ ਹੁਕਮਾਂ ‘ਚ ਆਖਿਆ ਹੈ ਕਿ ਇਹ ਹੁਕਮ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ‘ਤੇ ਲਾਗੂ ਹੋਣਗੇ ਜੋ ਦੋਪਹੀਆ ਵਾਹਨ ਦੇ ਪਿੱਛੇ ਬੈਠਾ ਹੈ । ਇਹ ਹੁਕਮ ਹਰ ਕਿਸਮ ਦੀ ਬਾਈਕ ‘ਤੇ ਲਾਗੂ ਹੋਵੇਗਾ, ਚਾਹੇ ਉਹ ਕਿਸੇ ਵੀ ਸ਼੍ਰੇਣੀ ਦੀ ਹੋਵੇ, ਜੇਕਰ ਕੋਈ ਸਿੱਖ ਵਿਅਕਤੀ ਬਾਈਕ ‘ਤੇ ਸਵਾਰ ਹੋਣ ਜਾਂ ਬੈਠਣ ਸਮੇਂ ਪੱਗ ਬੰਨ੍ਹਦਾ ਹੈ ਤਾਂ ਉਸ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ।