Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ, ਸਮਾਲ ਸਕੇਲ ਇੰਡਸਟਰੀਜ਼ ਅਤੇ ਮਕਾਨ ਮਾਲਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ, ਸਮਾਲ ਸਕੇਲ ਇੰਡਸਟਰੀਜ਼ ਅਤੇ ਮਕਾਨ ਮਾਲਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ, ਸਮਾਲ ਸਕੇਲ ਇੰਡਸਟਰੀਜ਼ ਅਤੇ ਮਕਾਨ ਮਾਲਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 6 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼, ਸ਼ਹਿਰੀ, ਪੇਂਡੂ, ਰਿਹਾਇਸ਼ੀ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੀਆਂ ਫਰਮਾਂ ਵਿੱਚ ਅਤੇ ਰਿਹਾਇਸ਼ੀ ਘਰਾਂ ਵਿੱਚ ਰਹਿਣ ਵਾਲੇ ਜਾਂ ਕੰਮ ਕਰਨ ਵਾਲੇ, ਕਿਰਾਏਦਾਰ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਫੋਟੋ ਕਾਪੀ ਆਪਣੇ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਤੁਰੰਤ ਦਰਜ ਕਰਵਾਉਣ ਅਤੇ ਮਜ਼ਦੂਰ ਸ਼ੁਰੂ ਵਿੱਚ ਹੀ ਲਿਖ ਕੇ ਦੇਣ ਕਿ ਉਹ ਆਪਣੀ ਮਰਜ਼ੀ ਨਾਲ ਕੰਮ ‘ਤੇ ਲੱਗੇ ਹਨ । ਹੁਕਮ ਵਿੱਚ ਕਿਹਾ ਗਿਆ ਹੈ ਕਿ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਵਿੱਚ ਜ਼ਿਆਦਾਤਰ ਦੂਸਰੇ ਸੂਬਿਆਂ ਅਤੇ ਇਕ ਸਥਾਨ ਤੋਂ ਦੂਜੇ ਸਥਾਨ ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ। ਅਜਿਹੀ ਲੇਬਰ ਦਾ ਕੋਈ ਪਤਾ ਰਿਕਾਰਡ ਨਹੀ ਰੱਖਿਆ ਜਾਂਦਾ ਜਿਸ ਨਾਲ ਜ਼ੁਰਮ ਹੋਣ ’ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ । ਇਸ ਤੋਂ ਇਲਾਵਾ ਸ਼ਹਿਰੀ, ਪੇਂਡੂ ਇਲਾਕਿਆਂ ਵਿੱਚ ਬਾਹਰੋਂ ਆ ਕੇ ਕਿਰਾਏਦਾਰ ਰਹਿੰਦੇ ਹਨ ਤਾਂ ਮਕਾਨ ਮਾਲਕ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਸਬੰਧਤ ਥਾਣੇ ਦੇ ਮੁੱਖ ਥਾਣਾ ਅਫ਼ਸਰ ਨੂੰ ਆਪਣੇ ਕਿਰਾਏਦਾਰ ਸਬੰਧੀ ਸੂਚਿਤ ਕਰਨ । ਇਸ ਤੋਂ ਇਲਾਵਾ ਪਿੰਡਾਂ ਦੇ ਚੌਕੀਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਬਾਹਰੋਂ ਆ ਕੇ ਪਿੰਡ ਵਿੱਚ ਵਸਦਾ ਹੈ ਤਾਂ ਉਸ ਸਬੰਧੀ ਆਪਣੇ ਸਬੰਧਤ ਥਾਣੇ ਵਿੱਚ ਸੂਚਿਤ ਕਰਨ। ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹੇਗਾ ।

Advertisement
Advertisement
Advertisement
Advertisement
Scroll to Top