Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਖੋ-ਖੋ ਦੇ ਫਾਈਨਲ ’ਚ ਸੰਗਰੂਰ ਰਿਹਾ ਜੇਤੂ

ਖੋ-ਖੋ ਦੇ ਫਾਈਨਲ ’ਚ ਸੰਗਰੂਰ ਰਿਹਾ ਜੇਤੂ

ਖੋ-ਖੋ ਦੇ ਫਾਈਨਲ ’ਚ ਸੰਗਰੂਰ ਰਿਹਾ ਜੇਤੂ
-ਕਬੱਡੀ ਦੇ ਫਾਈਨਲ ’ਚ ਰੋਪੜ ਨੇ ਬਾਜੀ ਮਾਰੀ
ਪਟਿਆਲਾ, 6 ਨਵੰਬਰ :‌ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡਾਂ ਦੇ ਪਟਿਆਲਾ ਵਿਖੇ ਚੱਲ ਰਹੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਵਿਖੇ ਕਬੱਡੀ, ਖੋ-ਖੋ ਤੇ ਆਰਚਰੀ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ । ਉਨ੍ਹਾਂ ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋ-ਖੋ ਅੰਡਰ-14 (ਲੜਕੇ) ਉਮਰ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਲੁਧਿਆਣਾ ਅਤੇ ਜਲੰਧਰ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਕੇ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ, ਮੋਗਾ ਨੇ ਦੂਜਾ ਅਤੇ ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਅੰਡਰ-17 ਲੜਕਿਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ, ਸੰਗਰੂਰ ਨੇ ਦੂਜਾ ਅਤੇ ਲੁਧਿਆਣਾ ਅਤੇ ਜਲੰਧਰ ਦੀਆਂ ਟੀਮਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਲੜਕੀਆਂ ਵਿੱਚ ਪਟਿਆਲਾ ਨੇ ਪਹਿਲਾ ਸੰਗਰੂਰ ਨੇ ਦੂਜਾ ਸ੍ਰੀ ਮੁਕਤਸਰ ਅਤੇ ਮੋਗਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਕਬੱਡੀ (ਸਰਕਲ ਸਟਾਈਲ) ਅੰਡਰ-14 ਲੜਕਿਆਂ ਦੇ ਪਹਿਲੇ ਸੈਮੀ ਫਾਈਨਲ ਮੁਕਾਬਲਿਆਂ ਵਿੱਚ ਰੋਪੜ ਨੇ ਸੰਗਰੂਰ ਦੀ ਟੀਮ ਨੂੰ 24-11 ਅਤੇ ਦੂਜੇ ਸੈਮੀ ਫਾਈਨਲ ਮੈਚ ਵਿੱਚ ਬਰਨਾਲਾ ਨੇ ਮਾਨਸਾ ਦੀ ਟੀਮ ਨੂੰ 21-18 ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ । ਇਸੇ ਤਰ੍ਹਾਂ ਉਮਰ ਵਰਗ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਹਿਲੇ ਸੈਮੀ ਫਾਈਨਲ ਮੈਚ ਦੌਰਾਨ ਫ਼ਾਜ਼ਿਲਕਾ ਨੇ ਮਲੇਰਕੋਟਲਾ ਨੂੰ 30-26 ਦੇ ਫ਼ਰਕ ਨਾਲ ਹਰਾਇਆ ਅਤੇ ਦੂਜੇ ਸੈਮੀ ਫਾਈਨਲ ਮੈਚ ਵਿੱਚ ਜਲੰਧਰ ਨੇ ਮੋਗਾ ਨੂੰ 30-24 ਦੇ ਫ਼ਰਕ ਨਾਲ ਹਰਾ ਕਿ ਜਿੱਤ ਪ੍ਰਾਪਤ ਕੀਤੀ ।

Advertisement
Advertisement
Advertisement
Advertisement
Scroll to Top