Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਦੇ ਸਰਵੋਤਮ ਪੁਸਤਕਾਂ ਵਿੱਚ ਸਾਹਿਤਕ ਰਾਜਧਾਨੀ ਬਰਨਾਲਾ ਦੀ ਝੰਡੀ

ਭਾਸ਼ਾ ਵਿਭਾਗ ਦੇ ਸਰਵੋਤਮ ਪੁਸਤਕਾਂ ਵਿੱਚ ਸਾਹਿਤਕ ਰਾਜਧਾਨੀ ਬਰਨਾਲਾ ਦੀ ਝੰਡੀ

ਭਾਸ਼ਾ ਵਿਭਾਗ ਦੇ ਸਰਵੋਤਮ ਪੁਸਤਕਾਂ ਵਿੱਚ ਸਾਹਿਤਕ ਰਾਜਧਾਨੀ ਬਰਨਾਲਾ ਦੀ ਝੰਡੀ
ਬਰਨਾਲਾ, 6 ਨਵੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਅਗਾਜ਼ ਮੌਕੇ ਭਾਸ਼ਾ ਭਵਨ ਪਟਿਆਲਾ ਵਿਖੇ ਪਿਛਲੇ ਤਿੰਨ ਸਾਲਾਂ ਦੇ ਸਰਵੋਤਮ ਪੁਸਤਕਾਂ ਦੇ ਜੇਤੂ 30 ਲੇਖਕਾਂ ਨੂੰ ਐਵਾਰਡਾਂ ਦੀ ਵੰਡ ਕੀਤੀ ਗਈ। ਬਰਨਾਲਾ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ 30 ਐਵਾਰਡ ਜੇਤੂ ਲੇਖਕਾਂ ਵਿੱਚੋਂ ਪੰਜ ਲੇਖਕ ਬਰਨਾਲਾ ਨਾਲ ਸਬੰਧਤ ਹਨ । ਪਰਮਜੀਤ ਮਾਨ, ਤੇਜਾ ਸਿੰਘ ਤਿਲਕ, ਬੂਟਾ ਸਿੰਘ ਚੌਹਾਨ, ਸੁਦਰਸ਼ਨ ਗਾਸੋ ਤੇ ਨਵਦੀਪ ਸਿੰਘ ਗਿੱਲ ਨੂੰ ਸਰਵੋਤਮ ਪੁਸਤਕਾਂ ਲਈ ਐਵਾਰਡ ਮਿਲਣ ਉੱਤੇ ਬਰਨਾਲਾ ਦੇ ਸਾਹਿਤਕਾਰਾਂ ਵੱਲੋਂ ਵਧਾਈ ਦਿੱਤੀ ਗਈ ਹੈ । ਉੱਘੇ ਲੇਖਕ ਓਮ ਪ੍ਰਕਾਸ਼ ਗਾਸੋ, ਪ੍ਰੋ ਰਵਿੰਦਰ ਭੱਠਲ, ਜੋਗਿੰਦਰ ਨਿਰਾਲਾ, ਭੋਲਾ ਸਿੰਘ ਸੰਘੇੜਾ, ਡਾ ਸੰਪੂਰਨ ਟੱਲੇਵਾਲੀਆ, ਰਣਜੀਤ ਆਜ਼ਾਦ ਕਾਂਝਲਾ ਤੇ ਪਵਨ ਪਰਿੰਦਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਬਰਨਾਲਾ ਦੀ ਧਰਤੀ ਲਈ ਮਾਣ ਵਾਲੀ ਗੱਲ ਹੈ ਅਤੇ ਨਵੀਂ ਉਮਰ ਦੇ ਸਾਹਿਤਕਾਰਾਂ ਨੇ ਬਰਨਾਲਾ ਦੀ ਸਾਹਿਤ ਜਗਤ ਵਿੱਚ ਦੇਣ ਨੂੰ ਅੱਗੇ ਵਧਾਇਆ ਹੈ । ਭਾਸ਼ਾ ਵਿਭਾਗ ਵੱਲੋਂ ਸਨਮਾਨਤ ਕੀਤੇ ਬਰਨਾਲਾ ਦੇ ਸਾਹਿਤਕਾਰਾਂ ਵਿੱਚੋਂ ਸਾਲ 2024 ਦੇ ਐਵਾਰਡਾਂ ਵਿੱਚੋਂ ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ- ਛੱਲਾਂ ਨਾਲ ਗੱਲਾਂ’ ਨੂੰ ਡਾ. ਐਮ. ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ), ਤੇਜਾ ਸਿੰਘ ਤਿਲਕ ਦੀ ਪੁਸਤਕ ‘ਪੰਜਾਬ ਉੱਤੇ ਕਬਜ਼ਾ ਅਤੇ ਮਹਾਰਾਜਾ ਦਲੀਪ ਸਿੰਘ (ਨੰਦ ਕੁਮਾਰ ਦੇਵ ਸ਼ਰਮਾ)’ ਨੂੰ ਪ੍ਰੋ ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ), ਸਾਲ 2023 ਦੇ ਐਵਾਰਡਾਂ ਵਿੱਚੋਂ ਬੂਟਾ ਸਿੰਘ ਚੌਹਾਨ ਦੀ ਪੁਸਤਕ ‘ਚੋਰ ਉਚੱਕੇ’ (ਲਕਸ਼ਮਣ ਗਾਇਕਵਾੜ) ਨੂੰ ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਅਤੇ ਸਾਲ 2022 ਦੇ ਐਵਾਰਡਾਂ ਵਿੱਚੋਂ ਸੁਦਰਸ਼ਨ ਗਾਸੋ ਦੀ ਪੁਸਤਕ ‘ਕਿੰਨਾ ਸੋਹਣਾ ਅੰਬਰ ਲਗਦੈ’ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਤੇ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਉੱਡਣਾ ਬਾਜ਼’ ਨੂੰ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਦਿੱਤਾ ਗਿਆ ।

Advertisement
Advertisement
Advertisement
Advertisement
Scroll to Top