Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਖੇਤੀਬਾੜੀ ਅਫਸਰ ਸੰਗਰੂਰ ਵੱਲੋਂ ਲੌਂਗੋਵਾਲ ਵਿਖੇ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਮੁੱਖ ਖੇਤੀਬਾੜੀ ਅਫਸਰ ਸੰਗਰੂਰ ਵੱਲੋਂ ਲੌਂਗੋਵਾਲ ਵਿਖੇ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਮੁੱਖ ਖੇਤੀਬਾੜੀ ਅਫਸਰ ਸੰਗਰੂਰ ਵੱਲੋਂ ਲੌਂਗੋਵਾਲ ਵਿਖੇ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
ਕਣਕ ਦੀ ਬਿਜਾਈ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ : ਹਰਬੰਸ ਸਿੰਘ ਚਹਿਲ
ਲੌਂਗੋਵਾਲ/ਸੰਗਰੂਰ, 6 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਚਹਿਲ ਦੀ ਅਗਵਾਈ ਵਾਲੀ ਟੀਮ ਵੱਲੋਂ ਲੌਂਗੋਵਾਲ ਵਿਖੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ‘ਤੇ ਸ਼ਿਕਾਇਤ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕੀਤੀ ਜਾਵੇ ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵਿਕ੍ਰੇਤਾਵਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਜ਼ਰੂਰਤ ਮੁਤਾਬਕ ਡੀ. ਏ. ਪੀ ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ । ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਚਹਿਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ. ਏ. ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਡੀ. ਏ. ਪੀ ਖਾਦ ਦੇ ਬਦਲ ਵਜੋਂ ਕਿਸਾਨ ਖਾਦ, ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿਚ ਡੀ. ਏ. ਪੀ ਵਾਂਗੂ 46 ਫੀਸਦੀ ਫਾਸਫੋਰਸ ਤੱਤ ਹੁੰਦਾ ਹੈ ਅਤੇ ਇਹ ਡੀ. ਏ. ਪੀ ਤੋਂ ਸਸਤੀ ਵੀ ਹੈ । ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ. ਏ. ਪੀ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ ।

Advertisement
Advertisement
Advertisement
Advertisement
Scroll to Top