Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਬਣੀ ਵਿਆਹੁਤਾ ਧੀ ਨੇ ਕੀਤਾ ਮਾਂ ਦਾ ਪ੍ਰੇਮੀ ਨਾਲ ਮਿਲ ਕੇ ਕਤਲ

ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਬਣੀ ਵਿਆਹੁਤਾ ਧੀ ਨੇ ਕੀਤਾ ਮਾਂ ਦਾ ਪ੍ਰੇਮੀ ਨਾਲ ਮਿਲ ਕੇ ਕਤਲ

ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਬਣੀ ਵਿਆਹੁਤਾ ਧੀ ਨੇ ਕੀਤਾ ਮਾਂ ਦਾ ਪ੍ਰੇਮੀ ਨਾਲ ਮਿਲ ਕੇ ਕਤਲ
ਹਰਿਆਣਾ : ਕੁੱਖ ਤੋਂ ਪੈਦਾ ਹੋਈ ਇਕਲੌਤੀ ਧੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਾਂ ਦਾ ਕਤਲ ਕਰ ਦਿੱਤਾ । ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਧੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਅਲਾਵਲਪੁਰ ਪਿੰਡ ਦੀ ਹੈ। ਰੁਖਸਾਨਾ ਪਤਨੀ ਇਜ਼ਹਾਰ ਉਮਰ 45 ਸਾਲ ਦੀ ਇਕਲੌਤੀ ਬੇਟੀ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਪੁੱਤਰ ਸ਼ਰਾਫਤ ਨਾਲ ਮਿਲ ਕੇ ਸੋਮਵਾਰ ਰਾਤ ਘਰ ‘ਚ ਹੀ ਉਸ ਦਾ ਕਤਲ ਕਰ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨੂੰ ਫੋਨ ਕਰ ਕੇ ਬੁਲਾਇਆ। ਘਰ ਵਿੱਚ ਨਾਜਾਇਜ਼ ਸਬੰਧ ਬਣਾਏ । ਜਦੋਂ ਮਾਂ ਜਾਗ ਪਈ ਤਾਂ ਇਹ ਸਭ ਦੇਖ ਕੇ ਉਸ ਦੇ ਹੋਸ਼ ਉੱਡ ਗਏ । ਉਸ ਨੇ ਆਪਣੀ ਧੀ ਨੂੰ ਗਾਲ੍ਹਾਂ ਕੱਢੀਆਂ। ਮਾਂ ਦੀਆਂ ਗੱਲਾਂ ਸੁਣ ਕੇ ਧੀ ਨੂੰ ਗੁੱਸਾ ਆ ਗਿਆ । ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਾਂ ਦੀ ਜਾਨ ਲੈ ਲਈ। ਕਈ ਮਹੀਨਿਆਂ ਤੋਂ ਦੋਵਾਂ ਦੇ ਇੱਕ ਦੂਜੇ ਨਾਲ ਨਾਜਾਇਜ਼ ਸਬੰਧ ਦੱਸੇ ਜਾ ਰਹੇ ਹਨ । ਪਿੰਡ ਵਾਸੀਆਂ ਅਨੁਸਾਰ ਮੁਸਕਾਨ ਦਾ ਵਿਆਹ 5 ਮਹੀਨੇ ਪਹਿਲਾਂ ਹੀ ਪਲਵਲ ਜ਼ਿਲ੍ਹੇ ਦੇ ਪਿੰਡ ਮਲਾਈ ਵਿੱਚ ਹੋਇਆ ਸੀ, ਪਰ ਉਸ ਦੇ ਪਿੰਡ ਦੇ ਜਾਵੇਦ ਨਾਲ ਨਾਜਾਇਜ਼ ਸਬੰਧ ਸਨ। ਮ੍ਰਿਤਕ ਰੁਖਸਾਨਾ ਨੇ ਇਸ ਬਾਰੇ ਆਪਣੇ ਪਰਿਵਾਰ ਦੇ ਨਾਲ-ਨਾਲ ਲੜਕੇ ਦੇ ਰਿਸ਼ਤੇਦਾਰਾਂ ਨੂੰ ਵੀ ਸੂਚਿਤ ਕੀਤਾ। ਉਹ ਲਗਾਤਾਰ ਨਾਜਾਇਜ਼ ਸਬੰਧਾਂ ਦਾ ਵਿਰੋਧ ਕਰ ਰਹੀ ਸੀ, ਜਿਸ ਕਾਰਨ ਪ੍ਰੇਮੀ ਅਤੇ ਪ੍ਰੇਮਿਕਾ ਨੇ ਉਸ ਨੂੰ ਹਮੇਸ਼ਾ ਲਈ ਰਸਤੇ ਤੋਂ ਹਟਾਉਣ ਦਾ ਫੈਸਲਾ ਕਰ ਲਿਆ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਡੀ. ਐਸ. ਪੀ. ਨੂਹ ਸੁਰਿੰਦਰ ਕਿਨਾ ਨੇ ਦੱਸਿਆ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨਾਲ ਮਿਲ ਕੇ ਆਪਣੀ ਮਾਂ ਰੁਖਸਾਨਾ ਦਾ ਕਤਲ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪੂਰਾ ਪਤਾ ਲੱਗ ਸਕੇਗਾ । ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨਾਲ ਮਿਲ ਕੇ ਰੁਖਸਾਨਾ ਦੀ ਜਾਨ ਲੈ ਲਈ। ਜਲਦ ਹੀ ਦੋਵਾਂ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਖਾਸ ਗੱਲ ਇਹ ਹੈ ਕਿ ਨੂਹ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਇਹ ਪਹਿਲੀ ਘਟਨਾ ਹੈ । ਜਦੋਂ ਕੁੱਖ ਤੋਂ ਜੰਮੀ ਧੀ ਨੇ ਨਜਾਇਜ਼ ਸਬੰਧਾਂ ਕਾਰਨ ਆਪਣੀ ਜਨਮ ਦੇਣ ਵਾਲੀ ਮਾਂ ਦਾ ਕਤਲ ਕਰ ਦਿੱਤਾ। ਘਟਨਾ ਕਾਰਨ ਪੂਰੇ ਅਲਾਵਲਪੁਰ ਪਿੰਡ ਵਿੱਚ ਸੋਗ ਦੀ ਲਹਿਰ ਹੈ । ਇਸ ਘਟਨਾ ਨੇ ਮਾਂ-ਧੀ ਦੇ ਰਿਸ਼ਤੇ ਨੂੰ ਵੀ ਤਾਰ-ਤਾਰ ਕਰ ਦਿੱਤਾ ਹੈ । ਘਟਨਾ ਦੇ ਸਮੇਂ ਰੁਖਸਾਨਾ ਦਾ ਪਤੀ ਇਜ਼ਹਾਰ ਹਜ਼ਾਰਾਂ ਕਿਲੋਮੀਟਰ ਦੂਰ ਟਰੱਕ ਚਲਾ ਰਿਹਾ ਸੀ। ਮੁਸਕਾਨ ਪਹਿਲਾਂ ਆਪਣੀ ਮਾਂ ਰੁਖਸਾਨਾ ਨਾਲ ਰਹਿੰਦੀ ਸੀ ਪਰ ਹੁਣ ਉਸ ਦੇ ਆਪਣੇ ਬੱਚੇ ਨੇ ਹੀ ਉਸ ਦਾ ਕਤਲ ਕਰ ਦਿੱਤਾ ਹੈ ।

Advertisement
Advertisement
Advertisement
Advertisement
Scroll to Top