Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:17 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ
ਭਗਵੰਤ ਮਾਨ ਸਰਕਾਰ ਵੱਲੋਂ ਨਿਰਵਿਘਨ ਖਰੀਦ ਲਈ ਨਵਾਂ ਮਾਅਰਕਾ ਕਾਇਮ ਕੀਤਾ
ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ
ਚੰਡੀਗੜ੍ਹ, 6 ਨਵੰਬਰ : ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ । ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ । ਇਸ ਵਾਰ ਸੂਬੇ ਵਿੱਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ ਜੋ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ । ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ. ਸੀ. ਐਲ.) ਜਾਰੀ ਕਰ ਚੁੱਕੀ ਹੈ ।
ਮੁੱਖ ਮੰਤਰੀ ਜਿਨ੍ਹਾਂ ਨੇ ਸੂਬੇ ਵਿੱਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ, ਨੇ ਨਿੱਜੀ ਤੌਰ ਉਤੇ ਮੰਡੀਆਂ ਵਿੱਚੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ 5 ਨਵੰਬਰ (ਮੰਗਲਵਾਰ) ਤੱਕ ਸੂਬੇ ਦੀਆਂ ਮੰਡੀਆਂ ਵਿੱਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ । ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ । ਝੋਨੇ ਦੀ ਆਮਦ ਵਿੱਚ ਹੁਣ ਤੱਕ ਪਟਿਆਲਾ ਜ਼ਿਲ੍ਹਾ ਮੋਹਰੀ ਹੈ ਜਿੱਥੇ 9.42 ਲੱਖ ਮੀਟ੍ਰਿਕ ਟਨ ਫਸਲ ਪਹੁੰਚੀ ਹੈ । ਇਸ ਤੋਂ ਬਾਅਦ ਫਿਰੋਜ਼ਪੁਰ (8.14 ਐਲ. ਐਮ. ਟੀ.), ਤਰਨ ਤਾਰਨ (7.26 ਐਲ. ਐਮ. ਟੀ.), ਜਲੰਧਰ (7.16 ਐਲ. ਐਮ. ਟੀ.) ਅਤੇ ਸੰਗਰੂਰ (7.10 ਐਲ. ਐਮ. ਟੀ.) ਸ਼ਾਮਲ ਹਨ । ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕਰਦਿਆਂ ਸੂਬਾ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀ ਹੋਈਆਂ ਹਨ ।

Advertisement
Advertisement
Advertisement
Advertisement
Scroll to Top