Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਹੀ ਪਾਣੀ ਦੀ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਲਵਾਉਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਹੀ ਪਾਣੀ ਦੀ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਲਵਾਉਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਹੀ ਪਾਣੀ ਦੀ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਲਵਾਉਣ ਦੇ ਹੁਕਮ
ਸੰਗਰੂਰ, 6 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੇ ਸ਼ਹਿਰੀ/ਪੇਂਡੂ ਖੇਤਰਾਂ ਵਿੱਚ ਹਰ ਇਕ ਲੋੜਵੰਦ ਵਿਅਕਤੀ ਸਮਰੱਥ ਅਧਿਕਾਰੀ ਦੀ ਲਿਖਤੀ ਪ੍ਰਵਾਨਗੀ ਉਪਰੰਤ ਹੀ ਪਾਣੀ ਦੀ ਸਪਲਾਈ/ਸੀਵਰੇਜ ਦੇ ਕੁਨੈਕਸ਼ਨ ਲਵਾਏਗਾ ਅਤੇ ਆਪਣੇ ਪੱਧਰ ਤੇ ਨਜ਼ਾਇਜ ਤੌਰ ‘ਤੇ ਪਾਣੀ ਦੀ ਸਪਲਾਈ ਦੇ ਕੁਨੈਕਸ਼ਨ ਨਹੀ ਲਾਏਗਾ । ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹੇਗਾ ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਕੁਝ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਜ਼ਾਇਜ ਤੌਰ ‘ਤੇ ਅਣ ਅਧਿਕਾਰਤ ਵਾਟਰ ਸਪਲਾਈ/ਸੀਵਰੇਜ਼ ਕੁਨੈਕਸ਼ਨ ਆਪਣੇ ਪੱਧਰ ‘ਤੇ ਲਗਾ ਲਏ ਜਾਂਦੇ ਹਨ। ਕਈ ਵਾਰ ਅਜਿਹੀ ਵਜਾ ਕਰਕੇ ਗਲੀਆਂ ਨਾਲੀਆਂ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਜਾਂਦਾ ਹੈ। ਇਸਦੇ ਸਿੱਟੇ ਵਜੋਂ ਭਿਆਨਕ ਬਿਮਾਰੀ ਫੈਲ ਸਕਦੀ ਹੈ ਅਤੇ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ ।

Advertisement
Advertisement
Advertisement
Advertisement
Scroll to Top