ਐਲ. ਐਮ. ਵੀ. ਡ੍ਰਾਈਵਿੰਗ ਲਾਇਸੈਂਸ ਰੱਖਣ ਵਾਲਾ ਵਿਅਕਤੀ 7500 ਕਿਲੋਗ੍ਰਾਮ ਤੋਂ ਘੱਟ ਵਜ਼ਨ ਵਾਲਾ ਟਰਾਂਸਪੋਰਟ ਵਾਹਨ ਚਲਾਉਣ ਦਾ ਹੱਕਦਾਰ ਹੈ : ਸੁਪਰੀਮ ਕੋਰਟ

ਦੁਆਰਾ: Punjab Bani ਪ੍ਰਕਾਸ਼ਿਤ :Wednesday, 06 November, 2024, 12:39 PM

ਐਲ. ਐਮ. ਵੀ. ਡ੍ਰਾਈਵਿੰਗ ਲਾਇਸੈਂਸ ਰੱਖਣ ਵਾਲਾ ਵਿਅਕਤੀ 7500 ਕਿਲੋਗ੍ਰਾਮ ਤੋਂ ਘੱਟ ਵਜ਼ਨ ਵਾਲਾ ਟਰਾਂਸਪੋਰਟ ਵਾਹਨ ਚਲਾਉਣ ਦਾ ਹੱਕਦਾਰ ਹੈ : ਸੁਪਰੀਮ ਕੋਰਟ
ਨਵੀ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਲਾਈਟ ਮੋਟਰ ਵਹੀਕਲ (ਐਲ. ਐਮ. ਵੀ.) ਦਾ ਡਰਾਈਵਿੰਗ ਲਾਇਸੈਂਸ ਰੱਖਣ ਵਾਲੇ ਵਿਅਕਤੀਆਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਉਂਦਿਆਂ ਆਖਿਆ ਹੈ ਕਿ ਐਲ. ਐਮ. ਵੀ. ਡ੍ਰਾਈਵਿੰਗ ਲਾਇਸੈਂਸ ਰੱਖਣ ਵਾਲਾ ਵਿਅਕਤੀ 7500 ਕਿਲੋਗ੍ਰਾਮ ਤੋਂ ਘੱਟ ਵਜ਼ਨ ਵਾਲਾ ਟਰਾਂਸਪੋਰਟ ਵਾਹਨ ਚਲਾਉਣ ਦਾ ਹੱਕਦਾਰ ਹੈ।ਦੱਸਣਯੋਗ ਹੈ ਕਿ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ। ਇਹ ਕਾਨੂੰਨੀ ਸਵਾਲ ਡਰਾਈਵਿੰਗ ਲਾਈਸੈਂਸ ਧਾਰਕਾਂ ਦੁਆਰਾ ਚਲਾਏ ਜਾਣ ਵਾਲੇ ਟਰਾਂਸਪੋਰਟ ਵਾਹਨਾਂ ਦੇ ਦੁਰਘਟਨਾ ਦੇ ਮਾਮਲਿਆਂ ਵਿੱਚ ਬੀਮਾ ਕੰਪਨੀਆਂ ਦੁਆਰਾ ਮੁਆਵਜ਼ੇ ਦੇ ਦਾਅਵਿਆਂ ਨੂੰ ਲੈ ਕੇ ਵਿਵਾਦ ਪੈਦਾ ਕਰ ਰਿਹਾ ਸੀ ।