Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:37 am

+91 90915 01313 , +91 90916 01313

punjabbanni@gmail.com
punjabbani@yahoo.com

ਜਨ ਹਿੱਤ ਸੰਮਤੀ ਵਲੋ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ : ਮੈਡੀਕਲ ਸੁਪਰਡੈਂਟ ਗਰੀਸ ਸਾਹਨੀ

ਜਨ ਹਿੱਤ ਸੰਮਤੀ ਵਲੋ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ : ਮੈਡੀਕਲ ਸੁਪਰਡੈਂਟ ਗਰੀਸ ਸਾਹਨੀ

ਜਨ ਹਿੱਤ ਸੰਮਤੀ ਵਲੋ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ : ਮੈਡੀਕਲ ਸੁਪਰਡੈਂਟ ਗਰੀਸ ਸਾਹਨੀ
ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਹੀ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੋੜਵੰਦ ਮਰੀਜ਼ਾਂ ਲਈ ਤਿੰਨ ਵੀਲਚੇਅਰ, ਦੋ ਸੈਟਚਰ, ਪੰਦਰਾਂ ਕੰਬਲ ਅਤੇ ਹੋਰ ਸਮਾਨ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਗਰੀਸ ਸਾਹਨੀ ਨੇ ਸ਼ਿਰਕਤ ਕੀਤੀ ਨੇ ਵਿਸ਼ੇਸ਼ ਤੋਰ ਤੇ ਰਾਕੇਸ਼ ਗੁਪਤਾ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੀਤ ਪ੍ਰਧਾਨ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰੈਸ ਸਕੱਤਰ, ਸਤਪਾਲ ਪਰਾਸ਼ਰ, ਹਨੀ ਬੇਦੀ, ਸਤੀਸ਼ ਜੋਸ਼ੀ, ਹਰਜਿੰਦਰ ਸਿੰਘ ਜਰਮਨੀ, ਐਸ. ਡੀ. ਵਰਮਾ, ਸੁਰਿੰਦਰ ਸਿੰਘ, ਡੀ ਪੀ ਸਿੰਘ, ਲੱਕੀ ਹਰਦਾਸਪੁਰ, ਰੁਦਰਪ੍ਰਤਾਪ ਸਿੰਘ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆ ਮੈਡੀਕਲ ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਗਰੀਸ ਸਾਹਨੀ ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਲਈ ਵੀਲਚੇਅਰ, ਟਰਾਈਸਾਈਕਲ, ਸੈਟਚਰ ਅਤੇ ਮੁਫ਼ਤ ਦੀਵਾਈਆ ਦੇਣੀਆਂ ਉਹੋ ਬਹੁਤ ਪ੍ਰਸੰਸਾਯੋਗ ਹੈ । ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top