Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਿਸ: ਡਾ.ਬਲਜੀਤ ਕੌਰ

ਦੁਆਰਾ: News ਪ੍ਰਕਾਸ਼ਿਤ :Monday, 19 June, 2023, 04:49 PM

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ
ਚੰਡੀਗੜ੍ਹ, 19 ਜੂਨ:
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।



Scroll to Top