Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:39 am

+91 90915 01313 , +91 90916 01313

punjabbanni@gmail.com
punjabbani@yahoo.com

ਜਲਾਲਪੁਰ 'ਚ ਜਨ ਸੁਵਿਧਾ ਕੈਂਪ ਦਾ ਲਾਭ ਲੈਂਦਿਆਂ ਲੋਕਾਂ ਨੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਜਲਾਲਪੁਰ 'ਚ ਜਨ ਸੁਵਿਧਾ ਕੈਂਪ ਦਾ ਲਾਭ ਲੈਂਦਿਆਂ ਲੋਕਾਂ ਨੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਜਲਾਲਪੁਰ ‘ਚ ਜਨ ਸੁਵਿਧਾ ਕੈਂਪ ਦਾ ਲਾਭ ਲੈਂਦਿਆਂ ਲੋਕਾਂ ਨੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ
-ਐਸ. ਡੀ. ਐਮ. ਮਨਜੀਤ ਕੌਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਦੱਸੀਆਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ
ਪਟਿਆਲਾ, 7 ਨਵੰਬਰ : ਅੱਜ ਸਬ ਡਵੀਜ਼ਨ ਪਟਿਆਲਾ ਦੇ ਅਧੀਨ ਪੈਂਦੇ ਪਿੰਡ ਜਲਾਲਪੁਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਮੌਕੇ ਐਸ. ਡੀ. ਐਮ. ਮਨਜੀਤ ਕੌਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਇਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਦਿਆਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ । ਐਸ. ਡੀ. ਐਮ. ਮਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ ‘ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ । ਇਸ ਕੈਂਪ ਦਾ ਲਾਭ ਲੈਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ । ਇਸ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਸੁਣੇ ਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਕੀਤਾ। ਇਸ ਮੌਕੇ ਬੀ. ਡੀ. ਪੀ. ਓ. ਸਨੌਰ ਮਨਦੀਪ ਸਿੰਘ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top