Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ
ਚੰਡੀਗੜ੍ਹ, 19 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Advertisement
Advertisement
Advertisement
Advertisement
Scroll to Top