Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 4:33 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 07 November, 2024, 05:13 PM

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ
ਪਟਿਆਲਾ, 7 ਨਵੰਬਰ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਕਬੱਡੀ, ਖੋ-ਖੋ ਤੇ ਆਰਚਰੀ ਦੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਚੌਥੇ ਦਿਨ ਦਿਲਚਸਪ ਦੇ ਫਸਵੇਂ ਮੁਕਾਬਲੇ ਹੋਏ । ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ ’ਤੇ ਕੌਮਾਂਤਰੀ ਵਾਲੀਬਾਲ ਖਿਡਾਰੀ ਪ੍ਰਿਤਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਸਪੋਰਟਸ (ਸੇਵਾਮੁਕਤ) ਪੰਜਾਬੀ ਯੂਨੀਵਰਸਿਟੀ ਦਲ ਸਿੰਘ ਬਰਾੜ ਪੁੱਜੇ । ਅੱਜ ਹੋਏ ਮੁਕਾਬਲਿਆਂ ਦੇ ਵੇਰਵੇ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੋ-ਖੋ ਉਮਰ ਵਰਗ ਅੰਡਰ-21 ਲੜਕੇ ਵਿੱਚ ਰੂਪਨਗਰ ਨੇ ਮਲੇਰਕੋਟਲਾ ਦੀ ਟੀਮ ਨੂੰ 06 ਅੰਕਾਂ ਨਾਲ, ਗੁਰਦਾਸਪੁਰ ਨੇ ਅੰਮ੍ਰਿਤਸਰ ਨੂੰ 10 ਅੰਕਾਂ ਨਾਲ, ਸੰਗਰੂਰ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ 14 ਅੰਕਾਂ ਨਾਲ, ਪਟਿਆਲਾ ਨੇ ਮੁਹਾਲੀ ਨੂੰ 17 ਅਤੇ ਲੁਧਿਆਣਾ ਨੇ ਬਰਨਾਲਾ ਨੂੰ 06 ਅੰਕਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ । ਇਸੇ ਤਰ੍ਹਾਂ ਅੰਡਰ 21 ਲੜਕੀਆਂ ਵਿੱਚ ਫ਼ਾਜ਼ਿਲਕਾ ਨੇ ਕਪੂਰਥਲਾ ਨੂੰ 07, ਬਠਿੰਡਾ ਨੇ ਗੁਰਦਾਸਪੁਰ ਨੂੰ 13 ਅੰਕ ਨਾਲ, ਸ੍ਰੀ ਮੁਕਤਸਰ ਸਾਹਿਬ ਨੇ ਰੂਪਨਗਰ ਨੂੰ 08 ਅੰਕ ਨਾਲ, ਪਟਿਆਲਾ ਨੇ ਫ਼ਾਜ਼ਿਲਕਾ ਨੂੰ 08 ਅੰਕ ਅਤੇ ਕਪੂਰਥਲਾ ਨੇ ਰੂਪਨਗਰ ਨੂੰ 06 ਅੰਕ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ।
ਉਮਰ ਵਰਗ 21-30 ਲੜਕਿਆਂ ਵਿੱਚ ਮਾਨਸਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 15-10 ਦੇ ਅੰਕ ਨਾਲ, ਮੋਗਾ ਨੇ ਗੁਰਦਾਸਪੁਰ ਦੀ ਟੀਮ ਨੂੰ 22-09 ਅਤੇ ਫ਼ਾਜ਼ਿਲਕਾ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 11-03 ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ । ਕਬੱਡੀ ਸਰਕਲ ਸਟਾਈਲ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ 21 ਲੜਕੀਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜਪੁਰ ਦੀ ਟੀਮ ਨੂੰ 17-06 ਦੇ ਫ਼ਰਕ ਨਾਲ, ਬਠਿੰਡਾ ਨੇ ਗੁਰਦਾਸਪੁਰ ਨੂੰ 27-06 ਅਤੇ ਮੋਗਾ ਨੇ ਸੰਗਰੂਰ ਨੂੰ 23-15 ਦੇ ਭਾਰੀ ਫ਼ਰਕ ਨਾਲ ਹਰਾ ਕੇ ਜੇਤੂ ਰਹੀ ।



Scroll to Top