ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ
ਦੁਆਰਾ: News ਪ੍ਰਕਾਸ਼ਿਤ :Sunday, 18 June, 2023, 07:05 PM

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ
ਚੰਡੀਗੜ੍ਹ, 18 ਜੂਨ 2023-ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ। ਹੁਣ ਗੁਰਦੁਆਰਾ ਐਕਟ 1925 ‘ਚ ਨਵੀਂ ਧਾਰਾ ਜੋੜੀ ਜਾਵੇਗੀ, ਜਿਸ ‘ਚ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਮੁਫਤ ਹੋਵੇਗਾ। ਇਹ ਮਤਾ ਕੱਲ ਕੈਬਨਿਟ ‘ਚ ਲਿਆਂਦਾ ਜਾਵੇਗਾ। ਇਸ ਸਬੰਧੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾ, ”ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ
