Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:25 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ
ਪਟਿਆਲਾ, 6 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪਾਕਿਸਤਾਨ ਦੀ ਧਰਤੀ ਉੱਤੇ ਸ਼ਸ਼ੋਭਿਤ ਵਿਸ਼ਵ ਦੇ ਸਰਬ ਸਾਂਝੇ, ਸਰਬ-ਕਲਿਆਣਕਾਰੀ ਅਤੇ ਸਰਬ-ਹਿਤਕਾਰੀ ਧਾਰਮਿਕ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਦੇ ਚਾਹਵਾਨ ਸ਼ਰਧਾਲੂਆਂ ਉੱਤੇ ਵੀਹ ਅਮਰੀਕੀ ਡਾਲਰ ਫੀਸ ਦੇ ਅੱਗਲੇ ਪੰਜ ਸਾਲਾਂ ਲਈ ਜਾਰੀ ਰੱਖਣ ਦਾ ਫੈਸਲਾ ਮੰਦਭਾਗਾ ਹੈ । ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇਸ਼ ਦੀ ਸਰਕਾਰ ਦੇ ਇਸ ਫੈਸਲੇ ਨਾਲ ਸਮੂਹ ਦਰਸ਼ਨ ਅਭਿਲਾਖੀ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਲਗੀ ਹੈ । ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਆਪਣਾ ਮੰਦਭਾਗਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ । ਉਨ੍ਹਾਂ ਭਾਰਤ ਦੀ ਕੇਂਦਰੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਕੂਟਨੀਤਕ ਚੈਨਲਾਂ ਰਾਹੀਂ ਇਸ ਮੰਦਭਾਗੇ ਫੈਸਲੇ ਨੂੰ ਵਾਪਸ ਕਰਾਉਣ ਹਿਤ ਪਾਕਿਸਤਾਨ ਸਰਕਾਰ ਪਾਸ ਇਹ ਮਾਮਲਾ ਉਠਾਵੇ ।

Advertisement
Advertisement
Advertisement
Advertisement
Scroll to Top