Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਟੀਮ ਨੇ ਕੀਤੀ ਜਿ਼ਲਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ ਚੈਕਿੰਗ

ਵਿਜੀਲੈਂਸ ਟੀਮ ਨੇ ਕੀਤੀ ਜਿ਼ਲਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ ਚੈਕਿੰਗ

ਵਿਜੀਲੈਂਸ ਟੀਮ ਨੇ ਕੀਤੀ ਜਿ਼ਲਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ ਚੈਕਿੰਗ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਜਿ਼ਲ੍ਹਾ ਖੇਡ ਅਫਸਰ ਦੇ ਦਫਤਰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਖੇਡ ਵਿਭਾਗ ਦਫਤਰ ਅੰਦਰ ਕਰੀਬ ਢਾਈ ਘੰਟਿਆਂ ਤੱਕ ਰਿਕਾਰਡ ਦੇਖਿਆ ਗਿਆ । ਭਰੋਸੇਯੋਗ ਸੂਤਰਾਂ ਅਨੁਸਾਰ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਸਬੰਧਿਤ ਰਿਕਾਰਡ ਨੂੰ ਸੀਲ ਵੀ ਕੀਤਾ ਗਿਆ । ਜਿ਼ਕਰਯੋਗ ਹੈ ਕਿ ਫਰੀਦਕੋਟ ਦੇ ਇਕ ਨਿਜੀ ਕੋਚ ਕੁਲਦੀਪ ਸਿੰਘ ਅਟਵਾਲ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਫਰੀਦਕੋਟ ਵਿਚ ਹੋਏ ਮੁਕਾਬਲਿਆਂ ਵਿਚ ਕਥਿਤ ਫੰਡਾਂ ਦੀ ਹੇਰ-ਫੇਰ ਤੇ ਬੇਨਿਯਮੀਆਂ ਦੀ ਸ਼ੰਕਾ ਦੇ ਚਲਦੇ ਪਹਿਲਾਂ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸ਼ਿਕਾਇਤ ਕੀਤੀ ਗਈ ਪਰ ਕਰੀਬ ਇਕ ਸਾਲ ਬੀਤ ਜਾਣ ਬਾਅਦ ਵੀ ਕੋਈ ਪੁਖਤਾ ਕਾਰਵਾਈ ਨਾ ਹੋਈ ਤਾਂ ਉਕਤ ਕੋਚ ਵਲੋਂ ਇਸ ਪੂਰੇ ਮਾਮਲੇ ਸਬੰਧੀ ਇਕ ਪਟੀਸ਼ਨ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਾਈ ਗਈ ਸੀ । ਵਿਜੀਲੈਂਸ ਵਿਭਾਗ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਜਿਸ ਤੇ ਕਾਰਵਾਈ ਕਰਦਿਆਂ ਅੱਜ ਵਿਜੀਲੈਂਸ ਵਿਭਾਗ ਫਰੀਦਕੋਟ ਦੀ ਟੀਮ ਵਲੋਂ ਅਚਨਚੇਤ ਜ਼ਿਲ੍ਹਾ ਖੇਡ ਅਫ਼ਸਰ ਫਰੀਦਕੋਟ ਦੇ ਦਫ਼ਤਰ ਦਬਿਸ਼ ਦਿੱਤੀ ਅਤੇ ਰਿਕਾਰਡ ਖੰਘਾਲਿਆ। ਇਸ ਮੌਕੇ ਜਾਣਕਾਰੀ ਦਿੰਦਿਆ ਵਿਜੀਲੈਂਸ ਫਰੀਦਕੋਟ ਦੇ ਸੰਦੀਪ ਸਿੰਘ ਇੰਸਪੈਕਟਰ ਦੱਸਿਆ ਕਿ ਉਹਨਾਂ ਪਾਸ ਖੇਡਾਂ ਵਤਨ ਪੰਜਾਬ ਦੀਆਂ ਵਿਚ ਬੇਨਯਮੀਆਂ ਅਤੇ ਫੰਡਾਂ ਵਿਚ ਹੇਰ ਫੇਰ ਬਾਰੇ ਸ਼ਿਕਾਇਤ ਮਿਲੀ ਸੀ । ਜਿਸ ’ਤੇ ਅੱਜ ਜਾਂਚ ਲਈ ਅਚਨਚੇਤ ਚੈਕਿੰਗ ਕੀਤੀ ਹੈ । ਉਹਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਫ਼ਤਰ ਦਾ ਰਿਕਾਰਡ ਸੀਲ ਕੀਤਾ ਗਿਆ ਹੈ ਜੋ ਲੋੜ ਪੈਣ ’ਤੇ ਤਲਬ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top