Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:27 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਤੋਂ ਰੋਕਣ ਲਈ ਕੇਵਲ ਸਖਤੀ ਨਹੀਂ ਬਲਕਿ ਬਦਲ ਦੇਣ ਦੀ ਲੋੜ ਹੈ : ਰਾਜਪਾਲ ਕਟਾਰੀਆ

ਪਰਾਲੀ ਸਾੜਨ ਤੋਂ ਰੋਕਣ ਲਈ ਕੇਵਲ ਸਖਤੀ ਨਹੀਂ ਬਲਕਿ ਬਦਲ ਦੇਣ ਦੀ ਲੋੜ ਹੈ : ਰਾਜਪਾਲ ਕਟਾਰੀਆ

ਪਰਾਲੀ ਸਾੜਨ ਤੋਂ ਰੋਕਣ ਲਈ ਕੇਵਲ ਸਖਤੀ ਨਹੀਂ ਬਲਕਿ ਬਦਲ ਦੇਣ ਦੀ ਲੋੜ ਹੈ : ਰਾਜਪਾਲ ਕਟਾਰੀਆ
ਅੰਮ੍ਰਿਤਸਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਕਿ ਆਪਣੇ ਚਾਰ ਦਿਨਾਂ ਦੇ ਸਰਹੱਦੀ ਦੌਰੇ ਉੱਤੇ ਹਨ, ਨੇ ਅੱਜ ਬੀਤੀ ਸ਼ਾਮ ਅਟਾਰੀ ਸਰਹੱਦ ਵਿਖੇ ਪਹੁੰਚੇ ਅਤੇ ਸਰਹੱਦ ਉੱਤੇ ਹੁੰਦੀ ਰੀ ਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਉਹਨਾਂ ਨੇ ਇਸ ਮੌਕੇ ਬੀ. ਐਸ. ਐਫ. ਦੇ ਜਵਾਨਾਂ ਵੱਲੋਂ ਕੀਤੇ ਜਾ ਰਹੇ ਪਰੇਡ ਦਾ ਆਨੰਦ ਲਿਆ ਅਤੇ ਜਵਾਨਾਂ ਦੇ ਇਸ ਕਾਬਲ ਏ ਤਾਰੀਫ ਪ੍ਰਦਰਸ਼ਨ ਦੀ ਸਰਾਹਨਾ ਕੀਤੀ । ਕਟਾਰੀਆ ਨੇ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦਾਂ ਦੀ ਦਿਨ ਰਾਤ ਰਾਖੀ ਕਰਨ ਲਈ ਕੀਤੀ ਜਾ ਰਹੀ ਡਿਊਟੀ ਲਈ ਉਨ੍ਹਾਂ ਦੀ ਪਿੱਠ ਥਾਪੜੀ । ਇਸ ਮੌਕੇ ਬੀ. ਐਸ. ਐਫ. ਦੇ ਜਵਾਨਾਂ ਵਲੋਂ ਰਾਜਪਾਲ ਪੰਜਾਬ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ । ਇਸ ਮੌਕੇ ਪਹੁੰਚੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਪੰਜਾਬ ਨੇ ਇੱਕ ਸਵਾਲ ਦੇ ਉੱਤਰ ਵਿੱਚ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਵਲ ਸਖਤੀ ਨਹੀਂ ਬਲਕਿ ਬਦਲ ਦੇਣ ਦੀ ਲੋੜ ਹੈ । ਉਹਨਾਂ ਕਿਹਾ ਕਿ ਅਜਿਹੀ ਸਨਅਤ ਦੀ ਲੋੜ ਹੈ ਜੋ ਕਿ ਪਰਾਲੀ ਨੂੰ ਬਾਲਣ ਵਜੋਂ ਵਰਤੇ ਜਾਂ ਪਰਾਲੀ ਤੋਂ ਕੱਚਾ ਮਾਲ ਲੈ ਕੇ ਉਸ ਨੂੰ ਅੱਗੇ ਪ੍ਰੋਸੈਸ ਕਰੇ । ਸਰਹੱਦ ਪਾਰੋਂ ਹੁੰਦੀ ਨਸ਼ੇ ਦੀ ਸਮਗਲਿੰਗ ਸਬੰਧੀ ਪੁਛੇ ਜਾਣ ਉੱਤੇ ਉਹਨਾਂ ਨੇ ਕਿਹਾ ਕਿ ਸਰਹੱਦ ਪਾਰ ਤੋਂ ਆਉਂਦਾ ਨਸ਼ਾ ਜੋ ਕਿ ਹੁਣ ਡਰੋਨਾਂ ਦੀ ਸਹਾਇਤਾ ਨਾਲ ਬਹੁਤ ਆਸਾਨੀ ਨਾਲ ਪਹੁੰਚ ਰਿਹਾ ਹੈ, ਨੂੰ ਰੋਕਣ ਲਈ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ ਅਤੇ ਮੈਂ ਇਹ ਸਾਥ ਲੈਣ ਲਈ ਹੀ ਕੋਸਿਸ਼ ਕਰ ਰਿਹਾ ਹਾਂ । ਇਸ ਮੌਕੇ ਉਹਨਾਂ ਨਾਲ ਪ੍ਰਿੰਸੀਪਲ ਸਕੱਤਰ ਵੀ ਕੇ ਮੀਨਾ, ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਕੇ ਸਿ਼ਵਾ ਪ੍ਰਸ਼ਾਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜਿਲਾ ਪੁਲਿਸ ਮੁਖੀ ਚਰਨਜੀਤ ਸਿੰਘ, ਐਸ. ਡੀ. ਐਮ. ਮਨਕੰਵਲ ਸਿੰਘ ਚਾਹਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top