Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:48 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੀਤੀਆਂ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਸੀ. ਸੀ.) ਦੀ ਇਕਾਈ ਦੇ ਨਾਲ ਜ਼ਿਲ੍ਹਾ ਤੇ ਬਲਾਕ ਇਕਾਈਆਂ ਵੀ ਭੰਗ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੀਤੀਆਂ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਸੀ. ਸੀ.) ਦੀ ਇਕਾਈ ਦੇ ਨਾਲ ਜ਼ਿਲ੍ਹਾ ਤੇ ਬਲਾਕ ਇਕਾਈਆਂ ਵੀ ਭੰਗ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੀਤੀਆਂ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਸੀ. ਸੀ.) ਦੀ ਇਕਾਈ ਦੇ ਨਾਲ ਜ਼ਿਲ੍ਹਾ ਤੇ ਬਲਾਕ ਇਕਾਈਆਂ ਵੀ ਭੰਗ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਿਮਾਚਲ ਪ੍ਰਦੇਸ਼ ਵਿਚ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਸੀ. ਸੀ.) ਦੀ ਇਕਾਈ ਦੇ ਨਾਲ ਜ਼ਿਲ੍ਹਾ ਤੇ ਬਲਾਕ ਇਕਾਈਆਂ ਵੀ ਭੰਗ ਕਰ ਦਿੱਤੀਆਂ ਹਨ। ਪਾਰਟੀ ਦੀ ਇਸ ਪੇਸ਼ਕਦਮੀ ਨੂੰ ਹਿਮਾਚਲ ਇਕਾਈ ਦੇ ਪੁਨਰਗਠਨ ਦੀ ਯੋਜਨਾ ਵਜੋਂ ਦੇਖਿਆ ਜਾ ਰਿਹਾ ਹੈ। ਕਾਂਗਰਸ ਵੱਲੋਂ ਪਹਾੜੀ ਰਾਜ ਵਿਚ ਸਰਕਾਰ ਬਣਾਏ ਜਾਣ ਮਗਰੋਂ ਪੀ. ਸੀ. ਸੀ. ਵਿਚ ਕੋਈ ਫੇਰਬਦਲ ਨਹੀਂ ਕੀਤਾ ਗਿਆ ਸੀ। ਅਹੁਦਾ ਛੱਡ ਰਹੀ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਪਹਿਲਾਂ ਹੀ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਿਊ. ਸੀ.) ਦੇ ਮੈਂਬਰ ਹਨ । ਪ੍ਰਤਿਭਾ ਸਿੰਘ ਜੋ ਸਾਬਕਾ ਮੁੱਖ ਮੰਤਰੀ ਮਰਹੂਮ ਵੀਰਭੱਦਰ ਸਿੰਘ ਦੀ ਪਤਨੀ ਹਨ ਨੂੰ ਅਪਰੈਲ 2022 ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਕ ਅਧਿਕਾਰਤ ਬਿਆਨ ਵਿਚ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਪੀ. ਸੀ. ਸੀ. ਦੀ ਪੂਰੀ ਪ੍ਰਦੇਸ਼ ਇਕਾਈ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਬਲਾਕ ਕਾਂਗਰਸ ਕਮੇਟੀਆਂ ਨੂੰ ਭੰਗ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਹਿਮਾਚਲ ਕਾਂਗਰਸ ਧੜੇਬੰਦੀ ਨਾਲ ਜੂਝਦੀ ਰਹੀ ਹੈ । ਫਰਵਰੀ ਮਹੀਨੇ ਹੋਈ ਰਾਜ ਸਭਾ ਚੋਣ ਦੌਰਾਨ ਇਹ ਉਦੋਂ ਖੁੱਲ੍ਹ ਕੇ ਸਾਹਮਣੇ ਆ ਗਈ ਸੀ ਜਦੋਂ ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਸਿੰਘਵੀ ਭਾਜਪਾ ਦੇ ਹਰਸ਼ ਮਹਾਜਨ ਕੋਲੋਂ ਚੋਣ ਹਾਰ ਗਏ ਸਨ। ਉਦੋਂ ਕਾਂਗਰਸ ਦੇ ਕੁਝ ਵਿਧਾਇਕਾਂ ਨੇ ਮਹਾਜਨ ਦੇ ਹੱਕ ਵਿਚ ਕਰਾਸ ਵੋਟਿੰਗ ਕੀਤੀ ਸੀ ।

Advertisement
Advertisement
Advertisement
Advertisement
Scroll to Top