Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:42 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਕੀਤਾ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਤਰਨਤਾਰਨ ਦੇ ਡੀ. ਸੀ. ਦਾ ਪੀ. ਏ. ਅਤੇ ਉਸ ਦਾ ਸਾਥੀ ਗ੍ਰਿਫਤਾਰ

ਵਿਜੀਲੈਂਸ ਕੀਤਾ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਤਰਨਤਾਰਨ ਦੇ ਡੀ. ਸੀ. ਦਾ ਪੀ. ਏ. ਅਤੇ ਉਸ ਦਾ ਸਾਥੀ ਗ੍ਰਿਫਤਾਰ

ਵਿਜੀਲੈਂਸ ਕੀਤਾ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਤਰਨਤਾਰਨ ਦੇ ਡੀ. ਸੀ. ਦਾ ਪੀ. ਏ. ਅਤੇ ਉਸ ਦਾ ਸਾਥੀ ਗ੍ਰਿਫਤਾਰ
ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦਾ ਪੀਏ ਅਤੇ ਉਸਦਾ ਸਾਥੀ ਵਿਜੀਲੈਂਸ ਵੱਲੋਂ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ । ਵਿਜਲੈਂਸ ਵੱਲੋਂ ਡਿਪਟੀ ਕਮਿਸ਼ਨਰ ਦੇ ਪੀਏ ਹਰਮਨਜੀਤ ਸਿੰਘ ਅਤੇ ਇੱਕ ਹੋਰ ਕਰਮਚਾਰੀ ਜਗਰੂਪ ਸਿੰਘ ਨੂੰ ਅੱਜ ਟਰੈਪ ਲਗਾਉਂਦੇ ਹੋਏ ਗਿਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਨਿਵਾਸੀ ਤਰਨ ਤਰਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਬੂਥਾਂ ਅਤੇ ਗਿਣਤੀ ਕੇਂਦਰਾਂ ਉੱਪਰ ਸੁਰੱਖਿਆ ਸਬੰਧੀ ਲਗਾਏ ਗਏ ਵੱਡੀ ਗਿਣਤੀ ਵਿੱਚ ਕੈਮਰਿਆਂ ਦਾ ਠੇਕਾ ਲਿਆ ਗਿਆ ਸੀ, ਜਿਸ ਦੇ ਚਲਦਿਆਂ ਉਸ ਦੀ ਬਣਦੀ ਸਰਕਾਰੀ ਰਕਮ ਦੇ ਬਿੱਲ ਡਿਪਟੀ ਕਮਿਸ਼ਨਰ ਪਾਸੋਂ ਪਾਸ ਕਰਵਾਉਣ ਸਬੰਧੀ ਪੀ. ਏ. 40 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸੰਦੀਪ ਸਿੰਘ ਵੱਲੋਂ 20 ਹਜਾਰ ਦੀ ਰਾਸ਼ੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਜਦਕਿ ਅੱਜ ਬੁੱਧਵਾਰ ਦੁਪਹਿਰੇ 20 ਹਜਾਰ ਰੁਪਏ ਦੀ ਨਕਦੀ ਦੇਣ ਸਮੇਂ ਵਿਜੀਲੈਂਸ ਦੀ ਟੀਮ ਵੱਲੋਂ ਟਰੈਪ ਲਗਾਉਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ ।ਇਸ ਸਬੰਧੀ ਵਿਜੀਲੈਂਸ ਟੀਮ ਵੱਲੋਂ ਦੋਵਾਂ ਗਿਰਿਫਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top