ਠੇਕੇ ਉੱਤੇ ਦਿੱਤੀ ਜ਼ਮੀਨ ਵਿੱਚ ਪਰਾਲੀ ਸਾੜੀ ਤਾਂ ਜਮੀਨ ਮਾਲਕ ਵਿਰੁੱਧ ਹੀ ਹੋਵੇਗੀ ਕਾਰਵਾਈ : ਵਿਕਾਸ ਹੀਰਾ
ਠੇਕੇ ਉੱਤੇ ਦਿੱਤੀ ਜ਼ਮੀਨ ਵਿੱਚ ਪਰਾਲੀ ਸਾੜੀ ਤਾਂ ਜਮੀਨ ਮਾਲਕ ਵਿਰੁੱਧ ਹੀ ਹੋਵੇਗੀ ਕਾਰਵਾਈ : ਵਿਕਾਸ ਹੀਰਾ
ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਕਿਸਾਨਾਂ ਨੂੰ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ
ਸਬ ਡਵੀਜ਼ਨ ਧੂਰੀ ਦੇ ਕਈ ਪਿੰਡਾਂ ਵਿੱਚ ਚਲਾਇਆ ਜਾਗਰੂਕਤਾ ਅਭਿਆਨ
ਕਈ ਥਾਈ ਨਾੜ ਨੂੰ ਲੱਗੀ ਅੱਗ ਮੌਕੇ ‘ਤੇ ਹੀ ਬੁਝਾਈ
ਧੂਰੀ/ ਸੰਗਰੂਰ, 10 ਨਵੰਬਰ : ਸਬ ਡਵੀਜ਼ਨ ਧੂਰੀ ਦੇ ਐਸਡੀਐਮ ਵਿਕਾਸ ਹੀਰਾ ਦੀ ਅਗਵਾਈ ਹੇਠ ਅੱਜ ਸਾਰਾ ਦਿਨ ਸਮੂਹ ਕਲਸਟਰ ਤੇ ਨੋਡਲ ਅਫਸਰ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪਿੰਡ ਪਿੰਡ ਵਿੱਚ ਕਿਸਾਨਾਂ ਨਾਲ ਰਾਬਤਾ ਕਰਦੇ ਹੋਏ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਅਤੇ ਪਾਲਣਾ ਕਰਨ ਦੀ ਹਦਾਇਤ ਕੀਤੀ । ਐਸ. ਡੀ. ਐਮ. ਵਿਕਾਸ ਹੀਰਾ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਠੇਕੇ ਉੱਤੇ ਜਮੀਨ ਦਿੱਤੀ ਗਈ ਹੈ ਅਤੇ ਠੇਕੇ ਵਾਲੀ ਜ਼ਮੀਨ ਉੱਤੇ ਪਰਾਲੀ ਸਾੜਨ ਜਿਹੀ ਕੋਈ ਮਾੜੀ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਤਾਂ ਸੰਬੰਧਿਤ ਜਮੀਨ ਦੇ ਮਾਲਕ ਵਿਰੁੱਧ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਦਰਜ ਕੀਤਾ ਜਾਵੇਗਾ । ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਨੁੱਖਤਾ ਨੂੰ ਪੁੱਜਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਸਾੜਨ ਦੀ ਥਾਂ ਤੇ ਖੇਤਾਂ ਵਿੱਚ ਹੀ ਰਲਾਉਣ ਲਈ ਪ੍ਰੇਰਿਤ ਕੀਤਾ ਗਿਆ ।