ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਕਾਰਨ ਭਵਿੱਖ ਵਿੱਚ ਖਤਰਨਾਕ ਨਤੀਜੇ ਭੁਗਤਣੇ ਪੈਣਗੇ : ਐਸ. ਡੀ. ਐਮ. ਸੂਬਾ ਸਿੰਘ

ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਕਾਰਨ ਭਵਿੱਖ ਵਿੱਚ ਖਤਰਨਾਕ ਨਤੀਜੇ ਭੁਗਤਣੇ ਪੈਣਗੇ : ਐਸ. ਡੀ. ਐਮ. ਸੂਬਾ ਸਿੰਘ
ਲਹਿਰਾ, 10 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਵਿੱਢੀ ਮੁਹਿੰਮ ਦੀ ਸਬਡਵੀਜਨ ਲਹਿਰਾ ਅਤੇ ਮੂਣਕ ਵਿੱਚ ਐਸ. ਡੀ. ਐਮ. ਸੂਬਾ ਸਿੰਘ ਖੁਦ ਪਿੰਡਾਂ ਅਤੇ ਖੇਤਾਂ ਵਿੱਚ ਪਹੁੰਚ ਕੇ ਪ੍ਰਸ਼ਾਸਨਿਕ ਅਤੇ ਪੁਲਿਸ ਟੀਮਾਂ ਦੀ ਅਗਵਾਈ ਕਰ ਰਹੇ ਹਨ । ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਕਾਰਨ ਸਾਨੂੰ ਸਭ ਨੂੰ ਭਵਿੱਖ ਵਿੱਚ ਖਤਰਨਾਕ ਨਤੀਜੇ ਭੁਗਤਣੇ ਪੈਣਗੇ । ਐਸ. ਡੀ. ਐਮ ਸੂਬਾ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਰਵੱਈਆ ਅਪਣਾਉਂਦਿਆਂ ਹੋਇਆਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਪਰਚੇ ਦਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਮਾਲ ਮਹਿਕਮਾਂ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਾਂਝੀਆਂ ਟੀਮਾਂ ਵੱਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦਾ ਪ੍ਰਤੀ ਏਕੜ ਪੰਜ ਹਜ਼ਾਰ ਰੁਪਏ ਦਾ ਚਾਲਾਨ ਵੀ ਕੀਤਾ ਜਾ ਰਿਹਾ ਹੈ । ਐਸ ਡੀ ਐਮ ਨੇ ਦੱਸਿਆ ਕਿ ਸਬਡਵੀਜਨਾਂ ਦੇ ਸਾਰੇ ਪਿੰਡਾਂ ਵਿੱਚ ਕਲੱਸਟਰ ਕੋਆਰਡੀਨੇਟਰ ਅਤੇ ਨੋਡਲ ਅਸਿਸਟੈਂਟ ਲਗਾਏ ਗਏ ਹਨ, ਜਿੰਨਾਂ ਨੂੰ ਫੀਲਡ ਵਿੱਚ ਪੂਰੀ ਤਰਾਂ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ । ਐਸ. ਡੀ. ਐਮ. ਸੂਬਾ ਸਿੰਘ ਅਤੇ ਐਸ. ਐਚ. ਓ. ਵਿਨੋਦ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਖੇਤ ਵਿੱਚ ਹੀ ਵਾਹਿਆ ਜਾਵੇ ।
