Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:21 am

+91 90915 01313 , +91 90916 01313

punjabbanni@gmail.com
punjabbani@yahoo.com

ਨਹਿਰਾਂ, ਸੂਇਆਂ ਤੇ ਸੜਕਾਂ ਦੇ ਨਾਲ ਲਗਦੀਆਂ ਜ਼ਮੀਨਾਂ ਨੂੰ ਆਪਣੀ ਜ਼ਮੀਨ ’ਚ ਮਿਲਾਉਣ ’ਤੇ ਪਾਬੰਦੀ

ਨਹਿਰਾਂ, ਸੂਇਆਂ ਤੇ ਸੜਕਾਂ ਦੇ ਨਾਲ ਲਗਦੀਆਂ ਜ਼ਮੀਨਾਂ ਨੂੰ ਆਪਣੀ ਜ਼ਮੀਨ ’ਚ ਮਿਲਾਉਣ ’ਤੇ ਪਾਬੰਦੀ

ਨਹਿਰਾਂ, ਸੂਇਆਂ ਤੇ ਸੜਕਾਂ ਦੇ ਨਾਲ ਲਗਦੀਆਂ ਜ਼ਮੀਨਾਂ ਨੂੰ ਆਪਣੀ ਜ਼ਮੀਨ ’ਚ ਮਿਲਾਉਣ ’ਤੇ ਪਾਬੰਦੀ
ਨਹਿਰਾਂ ਤੇ ਸੂਇਆਂ ਵਿੱਚੋਂ ਮਿੱਟੀ ਦੀ ਨਜਾਇਜ਼ ਖੁਦਾਈ ਕਰਨ ’ਤੇ ਮੁਕੰਮਲ ਪਾਬੰਦੀ ਹੁਕਮ ਜਾਰੀ
ਸੰਗਰੂਰ, 11 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਖੇਤਰ ਵਿੱਚ ਪੈਂਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ, ਸੂਇਆਂ ਅਤੇ ਘੱਗਰ ਦਰਿਆ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕਾਂ ਵੱਲੋਂ ਨਹਿਰਾਂ, ਸੂਇਆਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਆਪਣੀ ਜ਼ਮੀਨ ਵਿੱਚ ਮਿਲਾਉਣ ਅਤੇ ਨਹਿਰਾਂ ਤੇ ਸੂਇਆਂ ਵਿੱਚੋਂ ਵੀ ਮਿੱਟੀ ਦੀ ਨਜਾਇਜ਼ ਖੁਦਾਈ ਕਰਨ ’ਤੇ ਮੁਕੰਮਲ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ਵਿੱਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ, ਸੂਇਆਂ, ਘੱਗਰ ਦਰਿਆ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕ ਜ਼ਮੀਨਾਂ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਂਦੇ ਹਨ, ਇਸ ਤੋਂ ਇਲਾਵਾ ਕਈ ਵਾਰ ਨਹਿਰਾਂ, ਸੂਇਆਂ ਵਿੱਚੋਂ ਨਜਾਇਜ਼ ਮਿੱਟੀ ਦੀ ਖੁਦਾਈ ਵੀ ਕਰਦੇ ਹਨ, ਜਿਸ ਦੇ ਸਿੱਟੇ ਵਜੋਂ ਨਹਿਰਾਂ, ਸੂਇਆਂ ਦੇ ਬਰਮ ਕੱਟੇ ਹੋਣ ਕਰਕੇ ਇਕੋ ਸਮੇਂ ਦੋ ਗੱਡੀਆਂ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਕਈ ਵਾਰ ਆਉਂਦੇ ਜਾਂਦੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਦੁਰਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਮਨੁੱਖੀ ਜਾਨਾਂ ਨੂੰ ਖਤਰਾ ਪੈਦਾ ਹੋ ਜਾਂਦਾ ਹੈ । ਇਸ ਲਈ ਮਨੁੱਖੀ ਜਾਨਾਂ ਨੂੰ ਖਤਰੇ ਤੋਂ ਬਚਾਉਣ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਤੇ ਸੂਇਆਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕ ਨਹਿਰਾਂ, ਸੂਇਆਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਣ ਅਤੇ ਨਹਿਰਾਂ ਵਿੱਚੋਂ ਨਜਾਇਜ਼ ਮਿੱਟੀ ਦੀ ਖੁਦਾਈ ਕਰਨ ਤੋਂ ਰੋਕਿਆ ਜਾਵੇ । ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹਿਣਗੇ ।

Advertisement
Advertisement
Advertisement
Advertisement
Scroll to Top