Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:21 am

+91 90915 01313 , +91 90916 01313

punjabbanni@gmail.com
punjabbani@yahoo.com

ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ

ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ

ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ
ਅੱਗੇ ਤੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਉਣਾ ਲਾਜ਼ਮੀ- ਵਧੀਕ ਜ਼ਿਲ੍ਹਾ ਮੈਜਿਸਟਰੇਟ
ਸੰਗਰੂਰ, 11 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸੰਗਰੂਰ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀ ਚਲਾਏਗਾ । ਹੁਕਮ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਅਜਿਹੀਆਂ ਗੱਡੀਆਂ ਜਿਨ੍ਹਾਂ ਦੇ ਅੱਗੇ ਪਿਛੇ ਲਾਈਟਾਂ ਨਹੀ ਹਨ, ਉਨ੍ਹਾਂ ਉੱਪਰ ਰਿਫਲੈਕਟਰ ਆਦਿ ਨਾ ਲੱਗੇ ਹੋਣ ਕਾਰਨ ਅੱਗੇ ਤੋਂ ਤੇਜ ਲਾਈਟਾਂ ਵਾਲਾ ਵਹੀਕਲ ਆਉਣ ’ਤੇ ਅਜਿਹੇ ਵਹੀਕਲ ਵਿਖਾਈ ਨਹੀਂ ਦਿੰਦੇ ਅਤੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਇਸ ਨਾਲ ਜਿੱਥੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ, ਉਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਨੁਕਸੇ ਅਮਨ ਦਾ ਖਤਰਾ ਹੋਣ ਦੀ ਸੰਭਾਵਨਾ ਵੀ ਬਣ ਜਾਂਦੀ ਹੈ । ਇਸ ਲਈ ਅਜਿਹੇ ਵਹੀਕਲਜ਼ ਨੂੰ ਰਿਫਲੈਕਟਰ ਲਾਏ ਬਿਨ੍ਹਾਂ ਚਲਾਉਣ ’ਤੇ ਰੋਕ ਲਾਉਣੀ ਲੋਕ ਹਿੱਤ ਵਿੱਚ ਜਰੂਰੀ ਹੈ । ਇਸ ਸਬੰਧ ਵਿੱਚ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 6842 ਆਫ਼ 2000 ਵਿੱਚ ਅਗਵਾਈ ਲੀਹਾਂ ਦਿੱਤੀਆਂ ਗਈਆਂ ਹਨ ਕਿ ਅਜਿਹੇ ਵਹੀਕਲਾਂ ਦੇ ਅੱਗੇ ਪਿੱਛੇ ਰਿਫਲੈਕਟਰ ਲਾਏ ਜਾਣ । ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹੇਗਾ ।

Advertisement
Advertisement
Advertisement
Advertisement
Scroll to Top