Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:21 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ
ਸੰਗਰੂਰ, 11 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ । ਹੁਕਮ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮਿਆਂ ਵਿੱਚ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ । ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਇਹਨਾਂ ਹਾਲਾਤਾਂ ਵਿੱਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਹੈ। ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹਿਣਗੇ ।

Advertisement
Advertisement
Advertisement
Advertisement
Scroll to Top