Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:06 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਾਦੀਹਰੀ, ਗੁੱਜਰਾਂ ਸਮੇਤ ਕਈ ਪਿੰਡਾਂ ਵਿੱਚ ਮੌਕੇ ਉੱਤੇ ਹੀ ਬੁਝਾਈ ਨਾੜ ਨੂੰ ਲੱਗੀ ਅੱਗ

ਸ਼ਾਦੀਹਰੀ, ਗੁੱਜਰਾਂ ਸਮੇਤ ਕਈ ਪਿੰਡਾਂ ਵਿੱਚ ਮੌਕੇ ਉੱਤੇ ਹੀ ਬੁਝਾਈ ਨਾੜ ਨੂੰ ਲੱਗੀ ਅੱਗ

ਸ਼ਾਦੀਹਰੀ, ਗੁੱਜਰਾਂ ਸਮੇਤ ਕਈ ਪਿੰਡਾਂ ਵਿੱਚ ਮੌਕੇ ਉੱਤੇ ਹੀ ਬੁਝਾਈ ਨਾੜ ਨੂੰ ਲੱਗੀ ਅੱਗ
ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਐਸ. ਡੀ. ਐਮ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਚੌਕਸੀ ਟੀਮਾਂ ਪਿੰਡਾਂ ਵਿੱਚ ਮੁਸਤੈਦ
ਦਿੜ੍ਹਬਾ/ਸੰਗਰੂਰ, 11 ਨਵੰਬਰ : ਸਬ ਡਿਵੀਜ਼ਨ ਦਿੜਬਾ ਦੇ ਪਿੰਡਾਂ ਵਿੱਚ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੱਡੀ ਗਿਣਤੀ ਚੌਕਸੀ ਟੀਮਾਂ ਪਿੰਡਾਂ ਵਿੱਚ ਮੁਸਤੈਦ ਨਜ਼ਰ ਆ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅੱਜ ਤੜਕ ਸਾਰ ਤੋਂ ਹੀ ਟੀਮਾਂ ਵੱਖ-ਵੱਖ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੀਆਂ ਹਨ ਅਤੇ ਸ਼ਾਦੀਹਰੀ, ਗੁੱਜਰਾਂ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਫਸਲਾਂ ਦੀ ਨਾੜ ਨੂੰ ਲਗਾਈ ਗਈ ਅੱਗ ਦੀਆਂ ਘਟਨਾਵਾਂ ਸਾਹਮਣੇ ਆਉਣ ਤੇ ਫੌਰੀ ਅੱਗ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਅੱਗ ਲਗਾਉਣ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਗਈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪਰਾਲੀ ਨੂੰ ਸਾੜਨਾ ਇੱਕ ਖਤਰਨਾਕ ਰੁਝਾਨ ਹੈ ਜਿਸ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ । ਉਹਨਾਂ ਕਿਹਾ ਕਿ ਦਿਆਲਗੜ੍ਹ ਜੇਜੀਆਂ, ਜਨਾਲ, ਢੰਡੋਲੀ ਕਲਾਂ, ਕਡਿਆਲ, ਰਾਮਪੁਰ ਗੁੱਜਰਾਂ, ਕਾਕੁਵਾਲਾ ਸਮੇਤ ਦਰਜਨ ਤੋਂ ਵੱਧ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਦੱਸਿਆ ਗਿਆ । ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਵਿੱਚ ਸਬ ਡਿਵੀਜ਼ਨ ਪੱਧਰ ਤੇ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਾਲ ਹੀ ਕਿਸਾਨਾਂ ਨੂੰ ਇਹਨਾਂ ਮਸ਼ੀਨਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top