Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:12 am

+91 90915 01313 , +91 90916 01313

punjabbanni@gmail.com
punjabbani@yahoo.com

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ
ਕਿਹਾ, ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ
ਕੌਂਸਲੇਟ ਜਨਰਲ ਆਫ ਇੰਡੀਆ ਸਾਨ ਫਰਾਂਸਿਸਕੋ ਨੇ ਸਪੀਕਰ ਸੰਧਵਾਂ ਦਾ ਕੀਤਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ, 11 ਨਵੰਬਰ : ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ । ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ । ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ।ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ. ਆਰ. ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ । ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਭਾਵੇਂ ਦੁਨੀਆਂ ਦੇ ਕਿਸੇ ਵੀ ਦੇਸ਼ ‘ਚ ਵਸਦੇ ਹੋਣ, ਪੰਜਾਬ ਪ੍ਰਤੀ ਦਰਦ ਤੇ ਅਪਣੱਤ ਉਨ੍ਹਾਂ ਦੇ ਦਿਲ ‘ਚ ਹਮੇਸ਼ਾ ਮੌਜੂਦ ਰਹਿੰਦਾ ਹੈ। ਉਨ੍ਹਾਂ ਐਨ. ਆਰ. ਆਈਜ਼ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੀ ਵਿਰਾਸਤ ਅਤੇ ਆਪਣਾ ਭਾਈਚਾਰਾ ਕਦੇ ਵੀ ਵਿਸਾਰਿਆ ਜਾ ਸਕਦਾ ਅਤੇ ਪੰਜਾਬੀ ਆਪਸੀ ਭਾਈਚਾਰੇ ਲਈ ਦੁਨੀਆਂ ਭਰ ‘ਚ ਮਸ਼ਹੂਰ ਵੀ ਹਨ । ਇਸ ਮੌਕੇ ਕੌਂਸਲ ਜਨਰਲ ਡਾ. ਸ਼੍ਰੀਕਰ ਰੈਡੀ, ਡਿਪਟੀ ਕੌਂਸਲ ਜਨਰਲ ਸ੍ਰੀ ਅਧਲੱਖਾ, ਸ੍ਰੀ ਪਾਲ ਸਹੋਤਾ, ਡਾ. ਰਮੇਸ਼ ਯਾਪਰਾ, ਡਾ. ਹਰਮੇਸ਼ ਕੁਮਾਰ, ਸ੍ਰੀ ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ, ਸ੍ਰੀ ਗੁਲਵਿੰਦਰ ਗਿੱਲ ਅਤੇ ਸ੍ਰੀ ਗੁਰਦੀਪ ਸਿੰਘ ਗਿੱਲ ਸਮੇਤ ਹੋਰਾਂ ਸਖਸ਼ੀਅਤਾਂ ਨੇ ਵੀ ਆਪਣੇ ਵਿਚਾਰ ਰੱਖੇ ।

Advertisement
Advertisement
Advertisement
Advertisement
Scroll to Top