ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ਤੇ ਸੁਪਰੀਮ ਕੋਰਟ ਨੇ ਦਿੱਤਾ ਸਰਕਾਰ ਨੂੰ 8 ਹਫ਼ਤਿਆਂ ਦਾ ਸਮਾਂ
ਦੁਆਰਾ: Punjab Bani ਪ੍ਰਕਾਸ਼ਿਤ :Monday, 11 November, 2024, 05:33 PM

ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ਤੇ ਸੁਪਰੀਮ ਕੋਰਟ ਨੇ ਦਿੱਤਾ ਸਰਕਾਰ ਨੂੰ 8 ਹਫ਼ਤਿਆਂ ਦਾ ਸਮਾਂ
ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ । ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ ‘ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ । ਬੀਤੇ ਦਿਨੀਂ ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਉਸ ਹੁਕਮ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਦਸ ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ ।
