Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਡੀ. ਏ. ਪੀ. ਖਾਦ ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖਿ਼ਲਾਫ਼ ਪੰਜਾਬ ਸਰਕਾਰ ਕੀਤਾ ਹੈਲਪਲਾਈਨ ਨੰਬਰ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 09 November, 2024, 06:32 PM

ਡੀ. ਏ. ਪੀ. ਖਾਦ ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖਿ਼ਲਾਫ਼ ਪੰਜਾਬ ਸਰਕਾਰ ਕੀਤਾ ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ. ਏ .ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖਿ਼ਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ । ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ. ਏ. ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ । ਇਹ ਜਾਣਕਾਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਦਿੱਤੀ । ਵਿਧਾਇਕ ਰਾਏ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ । ਵਿਧਾਇਕ ਰਾਏ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।