Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

‘ਸਿਹਤ ਵਿਭਾਗ ਤੇ ਮੈਡੀਕਲ ਸਿੱਖਿਆ ਵਿਭਾਗ ’ਚ ਹੋ ਰਹੀਆਂ ਨੇ ਨਜਾਇਜ਼ ਬਦਲੀਆਂ’

ਦੁਆਰਾ: News ਪ੍ਰਕਾਸ਼ਿਤ :Monday, 19 June, 2023, 06:31 PM

ਮੁਲਾਜ਼ਮ ਦਾ ਬਿਨ੍ਹਾਂ ਪੱਖ ਸੁਣੇ ਤੇ ਬਿਨ੍ਹਾਂ ਪੜ੍ਹਤਾਲ ਕਰਵਾਏ ਰਾਤੋਂ-ਰਾਤ ਕਰ ਦਿੱਤੀਆਂ ਜਾਂਦੀਆਂ ਨੇ ਦੂਰ-ਦੁਰਾਡੇ ਬਦਲੀਆਂ
-ਪੰਜਾਬ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਜਲਦ ਨਜਾਇਜ਼ ਬਦਲੀਆਂ ਰੱਦ ਕਰਨ ਦੀ ਮੰਗ
-ਨਾ ਹੋਈਆਂ ਤਾਂ ਸਰਕਾਰ ਖਿਲਾਫ ਵਿੱਢਾਂਗੇ ਸੰਘਰਸ਼
ਪਟਿਆਲਾ, 19 ਜੂਨ ( )- ਸਿਹਤ ਵਿਭਾਗ ਸੂਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ ਪੰਜਾਬ ਦੀ ਸਟੇਟ ਬੋਡੀ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰ. ਨਰਿੰਦਰ ਸਿੰਘ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਆਗੂਆਂ ਤੇ ਨੁਮਾਇੰਦਿਆਂ ਵਲੋਂ ਭਾਗ ਲਿਆ। ਮੀਟਿੰਗ ਦੌਰਾਨ ਸਿਹਤ ਵਿਭਾਗ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਵਿਚ ਕਲੈਰੀਕਲ ਸਟਾਫ ਦੀਆਂ ਹੋ ਰਹੀਆਂ ਨਜਾਇਜ਼ ਬਦਲੀਆਂ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ’ਤੇ ਅਫਸੋਸ ਪ੍ਰਗਟ ਕਰਦਿਆਂ ਸਮੂਹ ਮੁਲਾਜ਼ਮਾਂ ਵਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਕਲੈਰੀਕਲ ਐਸੋਸੀਏਸ਼ਨ ਨੇ ਇਕਜੁਟਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਵਿਚ ਝੂਠੀਆਂ ਸ਼ਿਕਾਇਤਾਂ ਕਰਨ ਵਾਲਿਆਂ ਦਾ ਬੋਲਬਾਲਾ ਹੈ। ਮੁਲਾਜ਼ਮਾਂ ਦਾ ਪੱਖ ਸੁਣੇ ਬਿਨਾਂ ਤੇ ਬਿਨਾਂ ਕੋਈ ਪੜਤਾਲ ਕਰਵਾਏ ਮੁੱਖ ਦਫਤਰਾਂ ਤੋਂ ਰਾਤੋਂ ਰਾਤ ਬਦਲੀਆਂ ਕਰ ਦਿੱਤੀਆਂ ਜਾਂਦੀਆਂ ਹਨ, ਜਿਸ ਦੀ ਸਮੂਹ ਐਸੋਸੀਏਸ਼ਨ ਵਲੋਂ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਗਈ। ਇਹ ਦੋਵੇਂ ਹੀ ਵਿਭਾਗ ਪਟਿਆਲਾ ਦੇ ਨੁਮਾਇੰਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕੋਲ ਹਨ। ਉਨ੍ਹਾਂ ਵਲੋਂ ਨਜਾਇਜ਼ ਬਦਲੀਆਂ ਜਲਦ ਤੋਂ ਜਲਦ ਰੱਦ ਕਰਨ ਦੀ ਮੰਗ ਕੀਤੀ।
ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਲਾਗੂ ਕਰਨ, ਸੀਨੀਅਰ ਸਹਾਇਕਾਂ ਦੀ ਬਤੌਰ ਸੂਪਰੀਡੈਂਟ ਪਦ-ਉਨਤੀਆਂ ਕਰਨਾ ਅਤੇ ਤਜਰਬੇ ਦਾ ਸਮਾਂ ਅੱਠ ਸਾਲ ਤੋਂ ਘੱਟਾ ਕੇ ਛੇ ਸਾਲ ਕਰਨ, ਜੂਨੀਅਰ ਸਹਾਇਕ ਤੋਂ ਬਤੌਰ ਸੀਨੀਅਰ ਸਹਾਇਕ ਪਦ-ਉਨਤੀਆਂ ਕਰਨ, ਖਾਲੀ ਪਈਆਂ ਅਸਾਮੀਆਂ ਭਰਨ ਲਈ ਨਵੀਂ ਰੈਗੂਲਰ ਭਰਤੀ ਕਰਨ ਅਤੇ ਅਧੀਨ ਫੀਲਡ ਦਫਤਰਾਂ ਵਿੱਚ ਕਲੈਰੀਕਲ ਕਾਮਿਆਂ ਨੂੰ ਦਫਤਰੀ ਕੰਮ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਸਿਹਤ ਵਿਭਾਗ ਪਾਸੋਂ ਉਕਤ ਮੰਗਾਂ ਨੂੰ ਤੁਰੰਤ ਪ੍ਰਭਾਵ ਤੋਂ ਨਿੱਜੀ ਧਿਆਨ ਦਿੰਦੇ ਹੋਏ ਪੂਰਾ ਕਰਨ ਦੀ ਅਪੀਲ ਕੀਤੀ ਗਈ।
ਸੂਬਾ ਪ੍ਰਧਾਨ ਨਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਕਤ ਮੰਗਾਂ ਵੱਲ ਸਰਕਾਰ ਵੱਲੋਂ ਜਲਦੀ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਐਸੋਸੀਏਸ਼ਨ ਵਲੋਂ ਜਲਦ ਹੀ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਲਈ ਸਰਕਾਰ ਆਪ ਜ਼ਿੰਮੇਵਾਰ ਹੋਵੇਗੀ। ਇਸ ਉਪਰੰਤ ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਵਾਲੀਆ, ਸਤੀਸ਼ ਮੂਣਕ ਅਤੇ ਭੁਪਿੰਦਰ ਸਿੰਘ ਵਾਲੀਆ ਵਲੋਂ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਅੰਤ ’ਚ ਵਿੱਤ ਸਕੱਤਰ ਸੂਬਾ ਕਮੈਟੀ ਸ੍ਰ. ਗੁਰਪ੍ਰੀਤ ਸਿੰਘ ਵੱਲੋਂ ਸਮੂਹ ਕਲੈਰੀਕਲ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਗੁਰਪ੍ਰੀਤ ਸਿੰਘ ਵਿੱਤ ਸਕੱਤਰ ਪਟਿਆਲਾ, ਸਤੀਸ਼ ਮੂਣਕ, ਸੰਦੀਪ ਸਿੰਘ ਵਾਲੀਆ ਮਾਨਸਾ, ਗੁਰਚਰਨ ਸਿੰਘ, ਜਸਬੀਰ ਸਿੰਘ, ਮਨਪ੍ਰੀਤ ਕੌਰ ਸੰਗਰੂਰ, ਸੰਦੀਪ ਕੁਮਾਰ, ਹਰਦੀਪ ਸਿੰਘ ਬਰਨਾਲਾ, ਮਨਦੀਪ ਸਿੰਘ ਖਾਲਸਾ, ਗੁਰਭੇਜ ਸਿੰਘ, ਅਨੂ ਸ਼ਰਮਾ, ਸੰਦੀਪ ਕੌਰ, ਭੁਪਿੰਦਰ ਸਿੰਘ, ਰਣਜੀਤ ਸਿੰਘ, ਸੁਮੀਤ ਉਪਲ, ਧਰਮਿੰਦਰ ਕੁਮਾਰ, ਜਗਦੇਵ ਸਿੰਘ, ਸੁਸ਼ੀਲ ਕੁਮਾਰ, ਰਜਨੀਸ਼ ਕੁਮਾਰ, ਭੁਪਿੰਦਰ ਸਿੰਘ, ਵਿਨੋਦ ਕੁਮਾਰ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੂਬਾ ਕਮੇਟੀ ਮੈਂਬਰ ਹਾਜਰ ਹੋਏ।



Scroll to Top