ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੀਤੇ ਗੁਰਪ੍ਰੀਤ ਸਿੰਘ ਹਰੀ ਕਤਲ ਮਾਮਲੇ `ਚ ਦੋਵੇ਼਼ਂ ਸ਼ੂਟਰ ਗ੍ਰਿਫ਼ਤਾਰ
ਦੁਆਰਾ: Punjab Bani ਪ੍ਰਕਾਸ਼ਿਤ :Saturday, 09 November, 2024, 07:39 PM

ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੀਤੇ ਗੁਰਪ੍ਰੀਤ ਸਿੰਘ ਹਰੀ ਕਤਲ ਮਾਮਲੇ `ਚ ਦੋਵੇ਼਼ਂ ਸ਼ੂਟਰ ਗ੍ਰਿਫ਼ਤਾਰ
ਮੋਹਾਲੀ : ਕਾਊਂਟਰ ਇੰਟੈਲੀਜੈਂਸ ਵਿੰਗ ਨੇ ਗੁਰਪ੍ਰੀਤ ਸਿੰਘ ਹਰੀ ਕਤਲ ਮਾਮਲੇ `ਚ ਸ਼ਾਮਲ ਦੋਵੇਂ ਸ਼ੂਟਰਾਂ ਨੂੰ ਖਰੜ ਤੋਂ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਸ਼ੂਟਰ ਅਰਸ਼ ਡੱਲਾ ਗੈਂਗ ਨਾਲ ਜੁੜੇ ਹਨ।ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਵਿਚ ਜਿ਼ਲ੍ਹਾ ਫਰੀਦਕੋਟ ਪੁਲਸ ਨੇ ਕੁਝ ਦਿਨ ਪਹਿਲਾਂ 2 ਸ਼ੱਕੀ ਸ਼ੂਟਰਾਂ ਦੇ ਸਕੈੱਚ ਜਾਰੀ ਕੀਤੇ ਹਨ । 9 ਅਕਤੂਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀਆਂ ਚਲਾ ਕੇ ਪਿੰਡ ਹਰੀ ਦੇ ਜ਼ਿਲ੍ਹਾ ਫ਼ਰੀਦਕੋਟ ’ਚ ਗੁਰਪ੍ਰੀਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ । ਇਸ ਕਤਲ ਮਾਮਲੇ `ਚ ਅੰਮ੍ਰਿਤਪਾਲ ਸਿੰਘ ਵੀ ਨਾਮਜ਼ਦ ਹੈ।
