Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 2:07 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3

ਦੁਆਰਾ: Punjab Bani ਪ੍ਰਕਾਸ਼ਿਤ :Sunday, 10 November, 2024, 04:30 PM

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3
ਸੂਬਾ ਪੱਧਰੀ ਜਿਮਨਾਸਟਿਕ ਮੁਕਾਬਲਿਆਂ ਦੇ ਅੰਡਰ-14 ’ਚ ਐਸ. ਏ. ਐਸ. ਨਗਰ ਰਿਹਾ ਮੋਹਰੀ
-ਲੜਕੀਆਂ ਦੇ ਮੁਕਾਬਲਿਆਂ ’ਚ ਅੰਮ੍ਰਿਤਸਰ ਰਿਹਾ ਅੱਵਲ
ਪਟਿਆਲਾ, 10 ਨਵੰਬਰ : ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜਿਮਨਾਸਟਿਕ ਖੇਡ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਦਿਲਚਸਪ ਮੁਕਾਬਲੇ ਹੋਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਹੋਏ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ-14 ਲੜਕੇ ਵਿੱਚ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪਹਿਲਾ ਸਥਾਨ, ਜ਼ਿਲ੍ਹਾ ਜਲੰਧਰ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਉਮਰ ਵਰਗ ਅੰਡਰ-14 ਰਿਥਮਿਕ ਜਿਮਨਾਸਟਿਕ ਲੜਕੀਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ । ਉਮਰ ਵਰਗ ਅੰਡਰ-17 ਲੜਕੇ ਵਿੱਚ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ । ਉਮਰ ਵਰਗ ਅੰਡਰ-17 ਲੜਕੀਆਂ ਆਰਟੀਸਟਿਕ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲਾ ਸਥਾਨ , ਜ਼ਿਲ੍ਹਾ ਲੁਧਿਆਣਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਉਮਰ ਵਰਗ- 21 ਤੋਂ 30 ਲੜਕੀਆਂ ਰਿਥਮਿਕਸ ਟੀਮ (ਆਲ ਅਪੈਰਟਸ) ਖੇਡ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਮੁਕਤਸਰ ਨੇ ਦੂਸਰਾ ਸਥਾਨ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ।



Scroll to Top