Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:00 am

+91 90915 01313 , +91 90916 01313

punjabbanni@gmail.com
punjabbani@yahoo.com

ਮੁਫਤ ਮੈਡੀਕਲ ਕੈਂਪ ਦੌਰਾਨ 250 ਮਰੀਜ਼ਾਂ ਦੀ ਮੈਡੀਕਲ ਜਾਂਚ ਅਤੇ ਮੁਫਤ ਦਵਾਈਆਂ ਵੰਡੀਆਂ

ਮੁਫਤ ਮੈਡੀਕਲ ਕੈਂਪ ਦੌਰਾਨ 250 ਮਰੀਜ਼ਾਂ ਦੀ ਮੈਡੀਕਲ ਜਾਂਚ ਅਤੇ ਮੁਫਤ ਦਵਾਈਆਂ ਵੰਡੀਆਂ

ਮੁਫਤ ਮੈਡੀਕਲ ਕੈਂਪ ਦੌਰਾਨ 250 ਮਰੀਜ਼ਾਂ ਦੀ ਮੈਡੀਕਲ ਜਾਂਚ ਅਤੇ ਮੁਫਤ ਦਵਾਈਆਂ ਵੰਡੀਆਂ
ਪਟਿਆਲਾ (ਬਲਬੇੜਾ) 10 ਨਵੰਬਰ : ਗੁਰੂਦੁਆਰਾ ਸੰਤ ਦਰਬਾਰ ਪਿੰਡ ਬਲਬੇੜਾ ਅਤੇ ਮਾਡਰਨ ਲੈਬੋਰੇਟਰੀ ਸਨੌਰ ਦੇ ਮੁਖੀ ਸਮਾਜ ਸੇਵਕ ਮਨਜੀਤ ਸਿੰਘ ਚੌਹਾਨ ਵੱਲੋਂ ਪਿੰਡ ਬਲਬੇੜਾ ਵਿਖੇ ਸਮਾਜ ਸੇਵਾ ਦੇ ਤਹਿਤ ਮੁਫ਼ਤ ਮੈਡੀਕਲ ਚੈਕ-ਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਅਤੇ ਪੇਟ ਦੇ ਰੋਗਾਂ ਦੀ ਜਾਂਚ ਮੁਫ਼ਤ ਕੀਤੀ ਗਈ । ਇਸ ਮੌਕੇ ਤੇ ਮਾਹਿਰ ਡਾਕਟਰਾਂ ਦੀ ਟੀਮ, ਜਿਸ ਵਿੱਚ ਡਾ. ਰਾਜਵੀਰ ਕੌਰ (ਡੈਂਟਲ ਸਰਜਨ) ਅਤੇ ਡਾ. ਤਜਿੰਦਰ ਸਿੰਘ (ਜ਼ਖ਼ਮਾਂ ਦੇ ਮਾਹਿਰ) ਨੇ ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ । ਕੈਂਪ ਦੌਰਾਨ 250 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ । ਇਸ ਮੈਡੀਕਲ ਕੈਂਪ ਵਿੱਚ ਸਮਾਜ ਸੇਵਕ ਮਨਜੀਤ ਸਿੰਘ ਚੌਹਾਨ ਦੇ ਨਾਲ ਬਾਬਾ ਲਖਵਿੰਦਰ ਸਿੰਘ ਬਲਬੇੜਾ, ਬਾਬਾ ਹਰਪਾਲ ਸਿੰਘ, ਬਾਬਾ ਮਨਪ੍ਰੀਤ ਸਿੰਘ, ਬਾਬਾ ਮੰਗਲ ਸਿੰਘ ਅਤੇ ਸੁਖਬੀਰ ਸਿੰਘ ਬਲਬੇੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ । ਇਸ ਤੋਂ ਇਲਾਵਾ ਮਨਦੀਪ ਸਿੰਘ ਹਾਜੀਪੁਰ, ਵਿਕਰਮਜੀਤ ਸਿੰਘ ਰਾਜਾ, ਰਾਜਬੀਰ ਸਿੰਘ, ਗਗਨਦੀਪ, ਗੁਰਧਿਆਨ ਸਿੰਘ, ਹਰਮਨਦੀਪ ਸਿੰਘ, ਮਨਦੀਪ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਪ੍ਰੇਮ ਸਿੰਘ ਨੇ ਵੀ ਕੈਂਪ ਵਿੱਚ ਭਾਗ ਲੈ ਕੇ ਆਪਣੀਆਂ ਸੇਵਾਵਾਂ ਦਿੱਤੀਆਂ ।

Advertisement
Advertisement
Advertisement
Advertisement
Scroll to Top